Amrit Vale da Hukamnama Sri Darbar Sahib Sri Amritsar, Ang 836, 25-Jan-2019 www.facebook.com/HukamnamaSriDarbarSahibSriAmritsar ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ बिलावलु महला ४ ॥ मै मनि तनि प्रेमु अगम ठाकुर का खिनु खिनु सरधा मनि बहुतु उठईआ ॥ गुर देखे सरधा मन पूरी जिउ चात्रिक प्रिउ प्रिउ बूंद मुखि पईआ ॥१॥ Bilāval mėhlā 4. Mai man ṯan parem agam ṯẖākur kā kẖin kẖin sarḏẖā man bahuṯ uṯẖa▫ī▫ā. Gur ḏekẖe sarḏẖā man pūrī ji▫o cẖāṯrik pari▫o pari▫o būnḏ mukẖ pa▫ī▫ā. ||1|| Bilaaval, Fourth Mehl: My mind and body are filled with love for my Inaccessible Lord and Master. Each and every instant, I am filled with immense faith and devotion. Gazing upon the Guru, my mind's faith is fulfilled, like the song-bird, which cries and cries, until the rain-drop falls into its mouth. ||1|| ਮੈ ਮਨਿ = ਮੇਰੇ ਮਨ ਵਿਚ। ਮੈ ਤਨਿ = ਮੇਰੇ ਤਨ ਵਿਚ। ਅਗਮ = ਅਪਹੁੰਚ। ਸਰਧਾ = ਤਾਂਘ। ਸਰਧਾ ਮਨ = ਮਨ ਦੀ ਤਾਂਘ। ਚਾਤ੍ਰਿਕ ਮੁਖਿ = ਪਪੀਹੇ ਦੇ ਮੂੰਹ ਵਿਚ।੧। ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ। I'm ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ 'ਪ੍ਰਿਉ ਪ੍ਰਿਉ' ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ।੧। हे मेरी सखी! मेरे मन में, मेरे तन में, अपहुच मालिक प्रभु का प्यार पैदा हो चूका है, मेरे मन में पल पल उस के मिलाप की तीव्र इच्छा पैदा हो रही है । हे सखी! गुरु के दर्शन कर के मन की यह इच्छा पूरी होती है, जैसे प्रियु प्रियु' कूकते पपीहे के मुख में(बरखा की ) बूँद आ जाती है।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) Sewa by 9873626789 ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!