AMRIT VELE DA HUKAMNAMA SRI DARBAR SAHIB SRI AMRITSAR, ANG 617, 16-JAN.-2019 ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥ Sorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29|| ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥ ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥ हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥ ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amrit vele da  Hukamnama Sri Darbar Sahib, Sri Amritsar, Ang 688, 27-Feb.-2019 http://www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥      धनासरी महला १ ॥   जीवा तेरै नाइ मनि आनंदु है जीउ ॥   साचो साचा नाउ गुण गोविंदु है जीउ ॥   गुर गिआनु अपारा सिरजणहारा जिनि सिरजी तिनि गोई ॥   परवाणा आइआ हुकमि पठाइआ फेरि न सकै कोई ॥   आपे करि वेखै सिरि सिरि लेखै आपे सुरति बुझाई ॥   नानक साहिबु अगम अगोचरु जीवा सची नाई ॥१॥     Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord's Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||     ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।   ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।   हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।