AMRIT VELE DA HUKAMNAMA SRI DARBAR SAHIB SRI AMRITSAR, ANG 583, 23-JAN.-2019 ਵਡਹੰਸੁ ਮਹਲਾ ੩ ॥   वडहंसु महला ३ ॥   Wadahans, Third Mehl: ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥  ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥  ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥  ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥  ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥  ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥   सुणिअहु कंत महेलीहो पिरु सेविहु सबदि वीचारि ॥  अवगणवंती पिरु न जाणई मुठी रोवै कंत विसारि ॥  रोवै कंत समालि सदा गुण सारि ना पिरु मरै न जाए ॥  गुरमुखि जाता सबदि पछाता साचै प्रेमि समाए ॥  जिनि अपणा पिरु नही जाता करम बिधाता कूड़ि मुठी कूड़िआरे ॥  सुणिअहु कंत महेलीहो पिरु सेविहु सबदि वीचारे ॥१॥   Listen, O brides of the Lord: serve your Beloved Husband Lord, and contemplate the Word of His Shabad.  The worthless bride does not know her Husband Lord - she is deluded; forgetting her Husband Lord, she weeps and wails.  She weeps, thinking of her Husband Lord, and she cherishes His virtues; her Husband Lord does not die, and does not leave.  As Gurmukh, she knows the Lord; through the Word of His Shabad, He is realized; through True Love, she merges with Him.  She who does not know her Husband Lord, the Architect of karma, is deluded by falsehood - she herself is false.  Listen, O brides of the Lord: serve your Beloved Husband Lord, and contemplate the Word of His Shabad. ||1||   ਮਹੇਲੀ = {महिला, ਮਹਿਲਾ} ਇਸਤ੍ਰੀ। ਕੰਤ ਮਹੇਲੀਹੋ = ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ। ਸਬਦਿ = ਸ਼ਬਦ ਦੀ ਰਾਹੀਂ। ਜਾਣਈ = ਜਾਣਏ, ਜਾਣੈ, ਜਾਣਦੀ। ਮੁਠੀ = ਠੱਗੀ ਹੋਈ, ਜਿਸ ਨੇ ਆਤਮਕ ਜੀਵਨ ਲੁਟਾ ਲਿਆ ਹੈ। ਰੋਵੈ = ਦੁਖੀ ਹੁੰਦੀ ਹੈ। ਰੋਵੈ = ਦੁਖੀ ਹੁੰਦੀ ਹੈ। ਸੰਮਾਲਿ = ਸੰਭਾਲ ਕੇ, ਹਿਰਦੇ ਵਿਚ ਵਸਾ ਕੇ। ਸਾਰਿ = ਸੰਭਾਲ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ। ਪ੍ਰੇਮਿ = ਪ੍ਰੇਮ ਵਿਚ। ਜਿਨਿ = ਜਿਸ ਨੇ। ਕਰਮ ਬਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਕੂੜਿ = ਕੂੜ ਵਿਚ, ਮਾਇਆ ਦੇ ਪਸਾਰੇ ਵਿਚ। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!॥੧॥ हे प्रभु-पति की जिव-स्त्रिओ! (मेरी बात) सुनो और गुरु के शब्द के द्वारा प्रभु के गुणों का विचार कर के प्रभु -पति की सेवा-भक्ति करा करो! अवगुणों से भरी हुई जिव-स्त्री प्रभु पति से गहरी साँझ नहीं बनाती और प्रभु-पति को भुला के वह आत्मिक जीवन लुटा बैठती हैं और दुखी होती हैं। परन्तु जो जिव-स्त्री पति को हृदय में बसा कर प्रभु के गुण सदा याद कर कर के (प्रभु के दर पर सदा) अरदास करती रहती है, उस का खसम (-प्रभु) कभी मरता नहीं, उस को कभी छोड़ के नहीं जाता। जिस ने गुरु की सरन आ के शब्द के द्वारा प्रभु से जान पहचान कर ली वह सदा कायम रहने वाले प्रभु के प्रेम में लीन रहती है। जिस जिव-इस्त्री ने अपने उस प्रभु-पति से साँझ नहीं बनाई जो सब जीवों को उनके कर्मो के अनुसार पैदा करने वाला है, उस कुड़ की बंजारन  को माया का मोह ठगता रहता है। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!  ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।