Amrit vele da Hukamnama Sri Darbar Sahib, Sri Amritsar, Ang 740, 29-Jan-2019 www.facebook.com/hukamnamaSriDarbarSahibSriAmritsar ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अम्रित कथा सुणि करन अधारी ॥२॥ Soohee, Fifth Mehl: Within my heart, I meditate on the Word of the Guru's Teachings. With my tongue, I chant the Chant of the Lord.||1|| The image of His vision is fruitful; I am a sacrifice to it.His Lotus Feet are the Support of the mind, the Support of the very breath of life. ||1||Pause|| In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2|| ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। हे भाई! गुरु की शब्द के द्वारा मैं अपने ह्रदय में परमात्मा का ध्यान धर्ता हूँ, और अपने जिव्हा से परमात्मा (के नाम) का जाप जपता हूँ।१। हे भाई! गुरु की हस्ती मनुख जीवन का फल देने वाली है। मैं (गुरु के) दर्शन करका सदके जाता हूँ। गुरु के कोमल चरणों को मैं अपने मन का जीवन का सहारा बनाता हूँ।१।रहाउ। हे भाई! गुरु की संगत में (रह कर) मैं जनम मरण का चक्र ख़तम कर लिया है, और आत्मिक जीवन देने वाली सिफत सलाह कानो से सुनके ( इस को अपने जीवन का) सहारा बना रहा हूँ।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!