Skip to main content
AMRITVELE DA HUKAMNAMA SRI DARBAR SAHIB, SRI AMRITSAR, ANG 862, 20-Jan-2019 www.facebook.com/hukamnamaSriDarbarSahibSriAmritsar ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ रागु गोंड महला ५ चउपदे घरु २ ੴ सतिगुर प्रसादि ॥ जीअ प्रान कीए जिनि साजि ॥ माटी महि जोति रखी निवाजि ॥ बरतन कउ सभु किछु भोजन भोगाइ ॥ सो प्रभु तजि मूड़े कत जाइ ॥१॥ पारब्रहम की लागउ सेव ॥ गुर ते सुझै निरंजन देव ॥१॥ रहाउ ॥ जिनि कीए रंग अनिक परकार ॥ ओपति परलउ निमख मझार ॥ जा की गति मिति कही न जाइ ॥ सो प्रभु मन मेरे सदा धिआइ ॥२॥ Raag Gond, Fifth Mehl, Chau-Padas, Second House: One Universal Creator God. By The Grace Of The True Guru: He fashioned the soul and the breath of life, and infused His Light into the dust; He exalted you and gave you everything to use, and food to eat and enjoy - how can you forsake that God, you fool! Where else will you go? ||1|| Commit yourself to the service of the Transcendent Lord. Through the Guru, one understands the Immaculate, Divine Lord. ||1||Pause|| He created plays and dramas of all sorts; He creates and destroys in an instant; His state and condition cannot be described. Meditate forever on that God, O my mind. ||2|| ਜੀਅ ਪ੍ਰਾਨ = ਜੀਵਾਂ ਦੀਆਂ ਜਿੰਦਾਂ। ਜਿਨਿ = ਜਿਸ (ਪ੍ਰਭੂ) ਨੇ। ਸਾਜਿ = ਸਾਜ ਕੇ, ਪੈਦਾ ਕਰ ਕੇ। ਮਾਟੀ ਮਹਿ = ਸਰੀਰ ਵਿਚ। ਨਿਵਾਜਿ = ਨਿਵਾਜ ਕੇ, ਨਿਵਾਜ਼ਸ਼ ਕਰ ਕੇ, ਮੇਹਰ ਕਰ ਕੇ। ਕਉ = ਵਾਸਤੇ। ਸਭੁ ਕਿਛੁ = ਹਰੇਕ ਚੀਜ਼। ਭੋਗਾਇ = ਛਕਾਂਦਾ ਹੈ। ਤਜਿ = ਤਿਆਗ ਕੇ। ਮੂੜੇ = ਹੇ ਮੂਰਖ! ਕਤ = ਕਿੱਥੇ? ਜਾਇ = ਜਾਂਦਾ ਹੈ (ਤੇਰਾ ਮਨ) ॥੧॥ ਲਾਗਉ = ਲਾਗਉਂ, ਮੈਂ ਲੱਗਦਾ ਹਾਂ, ਮੈਂ ਲੱਗਣਾ ਚਾਹੁੰਦਾ ਹਾਂ। ਸੇਵ = ਸੇਵਾ-ਭਗਤੀ। ਗੁਰ ਤੇ = ਗੁਰੂ ਤੋਂ। ਨਿਰੰਜਨ ਦੇਵ = ਉਹ ਪ੍ਰਕਾਸ਼-ਰੂਪ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ॥੧॥ ਕੀਏ = ਬਣਾਏ। ਪ੍ਰਕਾਰ = ਕਿਸਮ। ਓਪਤਿ = ਉਤਪੱਤੀ। ਪਰਲਉ = ਨਾਸ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮਝਾਰ = ਵਿਚ। ਗਤਿ = ਆਤਮਕ ਅਵਸਥਾ। ਮਿਤਿ = ਮਾਪ। ਗਤਿ ਮਿਤਿ = ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ = ਇਹ ਗੱਲ। ਜਾ ਕੀ = ਜਿਸ (ਪ੍ਰਭੂ) ਦੀ। ਮਨ = ਹੇ ਮਨ! ॥੨॥ ਰਾਗ ਗੋਂਡ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ॥ ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ, ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥ राग गोंड , घर 2 में गुरु अर्जुन देव जी की चार-बंदो वाली बाणी। अकाल पुरख एक है और सतगुरु की कृपा द्वारा मिलता है। हे भाई! जिस प्रभु ने (तुझे ) पैदा करके तुझे जीवन दिया प्राण दिए , जिस प्रभु ने कृपा करके सरीर में (अपनी ज्योत रख दी, इस्तेमाल करने को तुझे हरेक वस्तु दी है, और अनेकों प्रकार के भोजन तुझे खिलाता है, हे मुर्ख! प्रभु को विसार कर (तेरा मन) और कहाँ भटकता रहता है?॥1॥ हे भाई! मैं तो परमात्मा की भक्ति में लगना चाहता हूँ। गुरु से ही उस प्रकाश-रूप माया-रहित प्रभु की भक्ति की समझ मिल सकती है ॥रहाउ॥ हे मेरे मन! जिस ने (जगत में) अनेकों प्रकार के रंग (रूप) पैदा किये हैं, जो अपनी पैदा की हुए रचना को पलक झपकते ही नास कर सकता है, और जिस के बारे में यह नहीं कहा जा सकता की वह कैसा है और कितना बड़ा है, हे मेरे मन! सदा उस प्रभु का ध्यान करा कर॥2॥ www.facebook.com/GurbaniThoughtOfTheDay Sewadaar9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Popular posts from this blog
Comments