Amritwele da Hukamnama Sri Darbar Sahib, Sri Amritsar, Ang 648, 30-Jan-2019 www.facebook.com/HukamnamaSriDarbarSahibSriAmritsar ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥ Shalok, Third Mehl: O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. ||1|| Third Mehl: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. ||2|| ਹਿਰਿ ਲਇਆ = ਚੁਰਾਇਆ ਜਾਂਦਾ ਹੈ।੧। ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ।੨। ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।