੧੪-੦੧-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥੧॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥ ਅੰਗ-੧੧੭੦ __________ बसंतु महला ३ इक तुका ॥ साहिब भावै सेवकु सेवा करै ॥ जीवतु मरै सभि कुल उधरै ॥१॥ तेरी भगति न छोडउ किआ को हसै ॥ साचु नामु मेरै हिरदै वसै ॥१॥ रहाउ ॥ जैसे माइआ मोहि प्राणी गलतु रहै ॥ तैसे संत जन राम नाम रवत रहै ॥२॥ मै मूरख मुगध ऊपरि करहु दइआ ॥ तउ सरणागति रहउ पइआ ॥३॥ कहतु नानकु संसार के निहफल कामा ॥ गुर प्रसादि को पावै अम्रित नामा ॥४॥८॥ अंग-११७० _________ ਬਸੰਤ ਤੀਜੀ ਪਾਤਿਸ਼ਾਹੀ ਇਕ ਤੁਕਾ। ਜੇਕਰ ਸੁਆਮੀ ਨੂੰ ਚੰਗਾ ਲੱਗੇ, ਸੁਆਮੀ ਦਾ ਗੋਲਾ ਉਸ ਦੀ ਟਹਿਲ ਕਮਾਉਂਦਾ ਹੈ। ਉਹ ਜੀਉਂਦੇ ਜੀ ਮਰਿਆ ਰਹਿੰਦਾ ਹੈ ਅਤੇ ਆਪਣੀ ਸਾਰੀ ਵੰਸ਼ ਦਾ ਪਾਰ ਉਤਾਰਾ ਕਰ ਦਿੰਦਾ ਹੈ। ਮੈਂ ਤੇਰੀ ਬੰਦਗੀ ਨੂੰ ਨਹੀਂ ਤਿਆਗਦਾ ਹੇ ਪ੍ਰਭੂ! ਕੀ ਹੋਇਆ ਜੇ ਲੋਕ ਮੇਰੀ ਹਾਸੀ ਉਡਾਉਂਦੇ ਹਨ। ਤੇਰਾ ਸੱਚਾ ਨਾਮ ਮੇਰੇ ਅੰਤਹਕਰਨ ਵਿੱਚ ਨਿਵਾਸ ਰਖਦਾ ਹੈ। ਠਹਿਰਾਉ। ਜਿਸ ਤਰ੍ਹਾਂ ਫਾਨੀ ਬੰਦਾ ਸੰਸਾਰੀ ਪਦਾਰਥ ਦੀ ਮਮਤਾ ਅੰਦਰ ਖਚਤ ਰਹਿੰਦਾ ਹੈ,ਏਸੇ ਤਰ੍ਰਾਂ ਹੀ ਨੇਕ ਪੁਰਸ਼ ਸੁਆਮੀ ਦੇ ਨਾਮ ਅੰਦਰ ਲੀਨ ਹੋਇਆ ਰਹਿੰਦਾ ਹੈ। ਮੇਰੇ ਕਮ ਅਕਲ ਅਤੇ ਬੇਸਮਝ ਉਤੇ ਹੈ ਸੁਆਮੀ, ਤੂੰ ਆਪਣੀ ਮਿਹਰ ਧਾਰ,ਤਾਂ ਜੋ ਮੈਂ ਸਦਾ ਹੀ ਤੇਰੀ ਸ਼ਰਣ ਤਾਬੇ ਟਿਕਿਆ ਰਹਾਂ। ਗੁਰੂ ਜੀ ਆਖਦੇ ਹਨ, ਨਿਸਫਲ ਹਨ ਸੰਸਾਰੀ ਧੰਦੇ। ਗੁਰਾਂ ਦੀ ਦਇਆ ਦੁਆਰਾ ਕੋਈ ਵਿਰਲਾ ਜਣਾ ਹੀ ਨਾਮ ਦੇ ਸੁਧਾਰਸ ਨੂੰ ਪਰਾਪਤ ਹੁੰਦਾ ਹੈ। __________ Basant, Third Mehl, Ik-Tukas: When it pleases our Lord and Master, His servant serves Him. He remains dead while yet alive, and redeems all his ancestors. ||1|| I shall not renounce Your devotional worship, O Lord; what does it matter if people laugh at me? The True Name abides within my heart. ||1||Pause|| Just as the mortal remains engrossed in attachment to Maya,So does the Lord's humble Saint remain absorbed in the Lord's Name. ||2|| I am foolish and ignorant, O Lord; please be merciful to me.May I remain in Your Sanctuary. ||3|| Says Nanak, worldly affairs are fruitless.Only by Guru's Grace does one receive the Nectar of the Naam, the Name of the Lord. ||4||8|| _________ 🌹🌹🌹🌹🌹🌹 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🌹🌹🌹🌹🌹🌹


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!