ਹੁਕੰਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ੧੯/੦੨/੨੦੧੯ /੦੭ ਫਲਗੁਣਿ ਸੰਮਤ ਨਾਨਕਸ਼ਾਹੀ ੫੫੦ ਦਿਨ ਮੰਗਲਵਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਉ ਅੰਗ ੫੯੬ ਹੁਕੰਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ੧੯/੦੨/੨੦੧੯ /੦੭ ਫਲਗੁਣਿ ਸੰਮਤ ਨਾਨਕਸ਼ਾਹੀ ੫੫੦ ਦਿਨ ਮੰਗਲਵਾਰ ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ {ਪੰਨਾ 596} ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧। ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧। ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨। ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।




Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!