Skip to main content
AMRIT VELE DA HUKAMNAMA SRI DARBAR SAHIB, SRI AMRITSAR, ANG (708), 11-Feb-2019 www.facebook.com/HukamnamaSriDarbarSahibSriAmritsar ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ Shalok: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ।੨। ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Popular posts from this blog
Comments