AMRIT VELE DA HUKAMNAMA SRI DARBAR SAHIB SRI AMRITSAR, ANG-713, 28-Feb-2019 www.facebook.com/HukamnamaSriDarbarSahibSriAmritsar ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ टोडी महला ५ ॥ सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥ Todee, Fifth Mehl: O True Guru, I have come to Your Sanctuary. Grant me the peace and glory of the Lord's Name, and remove my anxiety. ||1||Pause|| I cannot see any other place of shelter; I have grown weary, and collapsed at Your door. Please ignore my account; only then may I be saved. I am worthless - please, save me! ||1|| You are always forgiving, and always merciful; You give support to all. Slave Nanak follows the Path of the Saints; save him, O Lord, this time. ||2||4||9|| ਸਤਿਗੁਰ = ਹੇ ਗੁਰੂ! ਲਾਹਿ = ਦੂਰ ਕਰ।੧।ਰਹਾਉ। ਅਵਰ ਠਾਹਰ = ਕੋਈ ਹੋਰ ਆਸਰਾ। ਹਾਰਿ = ਹਾਰ ਕੇ। ਤਉ ਦੁਆਰੀ = ਤੇਰੇ ਦਰ ਤੇ। ਅਲੇਖੈ = ਬਿਨਾ ਲੇਖਾ ਕਰਨ ਦੇ। ਛੂਟਹ = ਅਸੀਂ ਸੁਰਖ਼ਰੂ ਹੋ ਸਕਦੇ ਹਾਂ। ਨਿਰਗੁਨ = ਗੁਣਹੀਨ। ਲੇਹੁ ਉਬਾਰੀ = ਉਬਾਰਿ ਲੇਹੁ, ਬਚਾ ਲੈ।੧। ਸਦ = ਸਦਾ। ਬਖਸਿੰਦੁ = ਬਖ਼ਸ਼ਸ਼ ਕਰਨ ਵਾਲਾ। ਦੇਇ = ਦੇਂਦਾ ਹੈ। ਅਧਾਰੀ = ਆਸਰਾ। ਸੰਤ ਪਾਛੈ = ਗੁਰੂ ਦੀ ਸਰਨ। ਇਹ ਬਾਰੀ = ਇਸ ਵਾਰੀ, ਇਸ ਜਨਮ ਵਿਰ।੨। ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। हे गुरु! मैं तेरी सरन मैं आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे लिए) सुख है, (यही मेरे लिए) शोभा है)।१।रहाउ। हे प्रभु! (में और सहारों से) हार के तेरे दर पर आ पड़ा हूँ, अब मुझे और कोई सहारा नहीं दिखता। हे प्रभु हम जीवों के कर्मो का लेखा मत कर। हम तभी बच सकते हैं, जब हमारे कर्मो का लेखा न किया जाए। हे प्रभु! हम गुणहीन जीवों को (विकारों से आप बचा लो)।१। हे भाई! परमात्मा सदा बक्शीश करने वाला है, सदा मेहर करने वाला है, वः सब जीवों को आसरा देता है। हे दास नानक। (तू भी अर्जोई कर और कह-) मैं गुरु की सरन आ पड़ा हूँ, मुझे इस जनम में (विकारों से) बचा के रख।२।४।९। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!



Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!