AMRIT VELE DA HUKAMNAMA SRI DRABAR SAHIB, SRI AMRITSAR, ANG 680, 15-Feb-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ। ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ।www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।



Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!