AMRITVELE DA HUKAMNAMA SRI DARBAR SAHIB SRI AMRITSAR, ANG 683, 23-Feb-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ Dhanaasaree, Fifth Mehl, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. ||Pause|| By great good fortune, one meets the Divine Guru. Millions of sins are erased by serving the Lord. ||1|| One whose mind is imbued with the Lord's lotus feet is not afflicted by the fire of sorrow. ||2|| ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੧। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨। ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨। राग धनासरी, घर १२ में गुरु अर्जनदेव जी की बानी। अकाल पुरख एक है और सतगुरु की कृपा द्वारा मिलता है। हे भाई! परमात्मा को सदा नमस्कार करा करो, प्रभु पातशाह के गुण गाते रहो।रहाउ। हे भाई! जिस मनुख को बड़ी किस्त्मत से गुरु मिल जाता है, (गुरु के द्वारा) परमात्मा की सेवा भक्ति से उस के करोड़ो पाप मिट जाते हैं।१। हे भाई! जिस मनुख का मन परमात्मा के सुंदर चरणों (के प्रेम-रंग) में रंग जाता है, उस मनुख ऊपर चिंता की अग्नि जोर डाल सकती है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!



Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!