Amritvele da Hukamnama Sri Darbar Sahib, Sri Amritsar, Ang 678, 01-Mar-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ धनासरी महला ५ ॥ Dhanaasaree, Fifth Mehl: ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!



Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!