੨੧-੦੨-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਬਸੰਤੁ ਮਹਲਾ ੫ ॥ ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ ਗੁਰਹ ਪੀਰ ॥੧॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥ ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ ਜੁਗਤਿ ॥੨॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥ ਅੰਗ-੧੧੮੧ ________ बसंतु महला ५ ॥ मिलि पाणी जिउ हरे बूट ॥ साधसंगति तिउ हउमै छूट ॥ जैसी दासे धीर मीर ॥ तैसे उधारन गुरह पीर ॥१॥ तुम दाते प्रभ देनहार ॥ निमख निमख तिसु नमसकार ॥१॥ रहाउ ॥ जिसहि परापति साधसंगु ॥ तिसु जन लागा पारब्रहम रंगु ॥ ते बंधन ते भए मुकति ॥ भगत अराधहि जोग जुगति ॥२॥ नेत्र संतोखे दरसु पेखि ॥ रसना गाए गुण अनेक ॥ त्रिसना बूझी गुर प्रसादि ॥ मनु आघाना हरि रसहि सुआदि ॥३॥ सेवकु लागो चरण सेव ॥ आदि पुरख अपर्मपर देव ॥ सगल उधारण तेरो नामु ॥ नानक पाइओ इहु निधानु ॥४॥६॥ अंग-११८१ _________ ਬਸੰਤ ਪੰਜਵੀਂ ਪਾਤਿਸ਼ਾਹੀ। ਜਲ ਪ੍ਰਾਪਤ ਹੋਣ ਨਾਲ ਜਿਸ ਤਰ੍ਹਾਂ ਬੂਟਾ ਹਰਾਭਰਾ ਹੋ ਜਾਂਦਾ ਹੈ। ਏਸੇ ਤਰ੍ਹਾਂ ਹੀ ਸਤਿਸੰਗਤ ਅੰਦਰ ਜੀਵ ਹੰਗਤਾ ਤੋਂ ਖਲਾਸੀ ਪਾ ਜਾਂਦਾ ਹੈ। ਜਿਸ ਤਰ੍ਹਾਂ ਰਾਜਾ ਆਪਣੇ ਨੌਕਰ ਨੂੰ ਧੀਰਜ ਦਿੰਦਾ ਹੈ, ਏਸੇ ਤਰ੍ਹਾਂ ਹੀ ਮੁਖੀ ਗੁਰਦੇਵ ਆਪਣੇ ਸਿੱਖ ਨੂੰ ਤਾਰ ਦਿੰਦੇ ਹਨ। ਕੇਵਲ ਤੂੰ ਹੀ, ਹੇ ਦਾਤਾਰ ਸੁਆਮੀ! ਦੇਣ ਵਾਲਾ ਹੈ। ਹਰ ਮੁਹਤ ਮੈਂ ਤੈਨੂੰ ਪ੍ਰਣਾਮ ਕਰਦਾ ਹਾਂ, ਹੇ ਮੇਰੇ ਮਾਲਕ! ਠਹਿਰਾਉ। ਜਿਸ ਨੂੰ ਸਤਿਸੰਗਤ ਪ੍ਰਦਾਨ ਹੋਈ ਹੈ,ਉਹ ਪੁਰਸ਼ ਪਰਮ ਪ੍ਰਭੂ ਦੇ ਪਿਆਰ ਨਾਲ ਰੰਗਿਆ ਜਾਂਦਾ ਹੈ। ਉਸ ਦੀਆਂ ਸਾਰੀਆਂ ਬੜੀਆਂ ਕੱਟੀਆਂ ਜਾਂਦੀਆਂ ਹਨ। ਸਾਧੂ ਆਪਣੇ ਸੁਆਮੀ ਦਾ ਸਿਮਰਨ ਕਰਦੇ ਹਨ ਅਤੇ ਉਸ ਦੇ ਮਿਲਾਪ ਅੰਦਰ ਮਿਲ ਜਾਂਦੇ ਹਨ। ਸਾਹਿਬ ਦਾ ਦੀਦਾਰ ਦੇਖ, ਮੇਰੀਆਂ ਅੱਖਾਂ ਰੱਜ ਗਈਆਂ ਹਨ। ਆਪਣੀ ਜੀਭਾ ਨਾਲ, ਮੈਂ ਸਾਈਂ ਦੀਆਂ ਬੇਅੰਤ ਸਿਫਤਾਂ ਗਾਉਂਦਾ ਹਾਂ। ਗੁਰਾਂ ਦੀ ਦਇਆ ਦੁਆਰਾ ਮੇਰੀ ਖਾਹਿਸ਼ ਮਿਟ ਗਈ ਹੈ। ਮੇਰਾ ਚਿੱਤ ਹਰੀ ਦੇ ਅੰਮ੍ਰਿਤ ਦੇ ਰਸ ਨਾਲ ਰੱਜ ਗਿਆ ਹੈ। ਮੈਂ ਤੇਰਾ ਗੋਲਾ, ਤੇਰੇ ਪੈਰਾਂ ਦੀ ਚਾਕਰੀ ਦੇ ਸਮਰਪਨ ਹੋਇਆ ਹੋਇਆ ਹਾਂ, ਹੇ ਮੇਰੇ ਹੱਦ ਬੰਨਾ ਰਹਿਤ ਪਰਾਪੂਰਬਲੇ ਪ੍ਰਭੂ! ਤੇਰਾ ਨਾਮ, ਹੇ ਪ੍ਰਭੂ! ਸਾਰਿਆਂ ਦਾ ਪਾਰ ਉਤਾਰਾ ਕਰਨ ਵਾਲਾ ਹੈ। ਨਾਨਕ ਨੂੰ ਇਹ ਨਾਮ ਦਾ ਖਜਾਨਾ ਪ੍ਰਾਪਤ ਹੋਇਆ ਹੈ। _________ Basant, Fifth Mehl: As the plant turns green upon receiving water,Just so, in the Saadh Sangat, the Company of the Holy, egotism is eradicated. Just as the servant is encouraged by his ruler,We are saved by the Guru. ||1|| You are the Great Giver, O Generous Lord God.Each and every instant, I humbly bow to You. ||1||Pause|| Whoever enters the Saadh Sangat That humble being is imbued with the Love of the Supreme Lord God. He is liberated from bondage. His devotees worship Him in adoration; they are united in His Union. ||2|| My eyes are content, gazing upon the Blessed Vision of His Darshan.My tongue sings the Infinite Praises of God. My thirst is quenched, by Guru's Grace.My mind is satisfied, with the sublime taste of the Lord's subtle essence. ||3|| Your servant is committed to the service of Your Feet,O Primal Infinite Divine Being. Your Name is the Saving Grace of all.Nanak has received this teasure. ||4||6|| _________ 🌹🌹🌹🌹🌹🌹 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🌹🌹🌹🌹🌹🌹



Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!