Skip to main content
From Gurdwara Shri Hazoor Sahib Hukamnama of God......ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਬਸੰਤੁ ਮਹਲਾ ੯ ॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥ ਅੰਗ-੧੧੮੬ __________ बसंतु महला ९ ॥ मन कहा बिसारिओ राम नामु ॥ तनु बिनसै जम सिउ परै कामु ॥१॥ रहाउ ॥ इहु जगु धूए का पहार ॥ तै साचा मानिआ किह बिचारि ॥१॥ धनु दारा स्मपति ग्रेह ॥ कछु संगि न चालै समझ लेह ॥२॥ इक भगति नाराइन होइ संगि ॥ कहु नानक भजु तिह एक रंगि ॥३॥४॥ अंग-११८६ _________ ਬਸੰਤ ਨੌਵੀ ਪਾਤਿਸ਼ਾਹੀ। ਹੇ ਮੇਰੀ ਜਿੰਦੇ! ਤੂੰ ਪ੍ਰਭੂ ਦੇ ਨਾਮ ਨੂੰ ਕਿਉਂ ਭੁਲਾਉਂਦੀ ਹੈ?ਜਦ ਦੇਹਿ ਨਾਸ ਹੋ ਜਾਏਗੀ, ਛਾਂ ਤੇਰਾ ਵਾਸਤਾ ਮੌਤ ਦੇ ਦੂਤ ਨਾਲ ਪੈ ਜਾਵੇਗਾ। ਠਹਿਰਾਉ। ਇਹ ਸੰਸਾਰ ਧੂਏਂ ਦਾ ਪਹਾੜ ਹੈ। ਕਿਸ ਖਿਆਲ ਨੇ ਤੈਨੂੰ ਇਸ ਨੂੰ ਅਸਲੀ ਜਣਾ ਦਿੱਤਾ ਹੈ? ਦੌਲਤ ਪਤਨੀ ਜਾਇਦਾਦ ਅਤੇ ਘਰ, ਤੇਰੇ ਨਾਲ ਕੁਝ ਭੀ ਨਹੀਂ ਜਾਣਾ, ਤੂੰ ਇਸ ਨੂੰ ਸੋਚ ਸਮਝ ਲੈ। ਕੇਵਲ ਸੁਆਮੀ ਦਾ ਸਿਮਰਨ ਹੀ ਤੇਰੇ ਨਾਲ ਜਾਵੇਗਾ,ਗੁਰੂ ਜੀ ਆਖਦੇ ਹਨ ਤੂੰ ਉਸ ਨੂੰ ਖਾਲਸ ਪਿਆਰ ਨਾਲ ਯਾਦ ਕਰ। _________ Basant, Ninth Mehl: O my mind,how can you forget the Lord's Name? When the body perishes, you shall have to deal with the Messenger of Death. ||1||Pause|| This world is just a hill of smoke. What makes you think that it is real? ||1|| Wealth, spouse, property and household- none of them shall go along with you; you must know that this is true! ||2|| Only devotion to the Lord shall go with you. Says Nanak, vibrate and meditate on the Lord with single-minded love. ||3||4|| ________ 🌹🌹🌹🌹🌹🌹 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🌹🌹🌹🌹🌹🌹
Popular posts from this blog
Comments