From Gurdwara Shri Hazoor Sahib Hukamnama of God......ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਬਸੰਤੁ ਮਹਲਾ ੯ ॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥ ਅੰਗ-੧੧੮੬ __________ बसंतु महला ९ ॥ मन कहा बिसारिओ राम नामु ॥ तनु बिनसै जम सिउ परै कामु ॥१॥ रहाउ ॥ इहु जगु धूए का पहार ॥ तै साचा मानिआ किह बिचारि ॥१॥ धनु दारा स्मपति ग्रेह ॥ कछु संगि न चालै समझ लेह ॥२॥ इक भगति नाराइन होइ संगि ॥ कहु नानक भजु तिह एक रंगि ॥३॥४॥ अंग-११८६ _________ ਬਸੰਤ ਨੌਵੀ ਪਾਤਿਸ਼ਾਹੀ। ਹੇ ਮੇਰੀ ਜਿੰਦੇ! ਤੂੰ ਪ੍ਰਭੂ ਦੇ ਨਾਮ ਨੂੰ ਕਿਉਂ ਭੁਲਾਉਂਦੀ ਹੈ?ਜਦ ਦੇਹਿ ਨਾਸ ਹੋ ਜਾਏਗੀ, ਛਾਂ ਤੇਰਾ ਵਾਸਤਾ ਮੌਤ ਦੇ ਦੂਤ ਨਾਲ ਪੈ ਜਾਵੇਗਾ। ਠਹਿਰਾਉ। ਇਹ ਸੰਸਾਰ ਧੂਏਂ ਦਾ ਪਹਾੜ ਹੈ। ਕਿਸ ਖਿਆਲ ਨੇ ਤੈਨੂੰ ਇਸ ਨੂੰ ਅਸਲੀ ਜਣਾ ਦਿੱਤਾ ਹੈ? ਦੌਲਤ ਪਤਨੀ ਜਾਇਦਾਦ ਅਤੇ ਘਰ, ਤੇਰੇ ਨਾਲ ਕੁਝ ਭੀ ਨਹੀਂ ਜਾਣਾ, ਤੂੰ ਇਸ ਨੂੰ ਸੋਚ ਸਮਝ ਲੈ। ਕੇਵਲ ਸੁਆਮੀ ਦਾ ਸਿਮਰਨ ਹੀ ਤੇਰੇ ਨਾਲ ਜਾਵੇਗਾ,ਗੁਰੂ ਜੀ ਆਖਦੇ ਹਨ ਤੂੰ ਉਸ ਨੂੰ ਖਾਲਸ ਪਿਆਰ ਨਾਲ ਯਾਦ ਕਰ। _________ Basant, Ninth Mehl: O my mind,how can you forget the Lord's Name? When the body perishes, you shall have to deal with the Messenger of Death. ||1||Pause|| This world is just a hill of smoke. What makes you think that it is real? ||1|| Wealth, spouse, property and household- none of them shall go along with you; you must know that this is true! ||2|| Only devotion to the Lord shall go with you. Says Nanak, vibrate and meditate on the Lord with single-minded love. ||3||4|| ________ 🌹🌹🌹🌹🌹🌹 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🌹🌹🌹🌹🌹🌹


Comments

Popular posts from this blog

Amrit vele da  Hukamnama Sri Darbar Sahib, Sri Amritsar, Ang 688, 27-Feb.-2019 http://www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥      धनासरी महला १ ॥   जीवा तेरै नाइ मनि आनंदु है जीउ ॥   साचो साचा नाउ गुण गोविंदु है जीउ ॥   गुर गिआनु अपारा सिरजणहारा जिनि सिरजी तिनि गोई ॥   परवाणा आइआ हुकमि पठाइआ फेरि न सकै कोई ॥   आपे करि वेखै सिरि सिरि लेखै आपे सुरति बुझाई ॥   नानक साहिबु अगम अगोचरु जीवा सची नाई ॥१॥     Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord's Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||     ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।   ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।   हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।