God,s msg from Golden Temple Amritsar (India).Amrit vele da Hukamnama Sri Darbar Sahib, Sri Amritsar, Ang 723, 07-Feb.-2019 www.facebook.com/HukamnamaSriDarbarSahibSriAmritsar ਤਿਲੰਗ ਘਰੁ ੨ ਮਹਲਾ ੫ ॥   ਤੁਧੁ ਬਿਨੁ ਦੂਜਾ ਨਾਹੀ ਕੋਇ ॥   ਤੂ ਕਰਤਾਰੁ ਕਰਹਿ ਸੋ ਹੋਇ ॥   ਤੇਰਾ ਜੋਰੁ ਤੇਰੀ ਮਨਿ ਟੇਕ ॥   ਸਦਾ ਸਦਾ ਜਪਿ ਨਾਨਕ ਏਕ ॥੧॥   ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥   ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥   ਹੈ ਤੂਹੈ ਤੂ ਹੋਵਨਹਾਰ ॥   ਅਗਮ ਅਗਾਧਿ ਊਚ ਆਪਾਰ ॥   ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥   ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥     तिलंग घरु २ महला ५ ॥   तुधु बिनु दूजा नाही कोए ॥   तू करतारु करहि सो होए ॥   तेरा जोरु तेरी मनि टेक ॥   सदा सदा जपि नानक एक ॥१॥  सभ ऊपरि पारब्रहमु दातारु ॥   तेरी टेक तेरा आधारु ॥ रहाउ ॥    है तूहै तू होवनहार ॥   अगम अगाधि ऊच आपार ॥   जो तुधु सेवहि तिन भउ दुखु नाहि ॥   गुर परसादि नानक गुण गाहि ॥२॥     Tilang, Second House, Fifth Mehl:   There is no other than You, Lord.   You are the Creator; whatever You do, that alone happens.   You are the strength, and You are the support of the mind.   Forever and ever, meditate, O Nanak, on the One. ||1||   The Great Giver is the Supreme Lord God over all.   You are our support, You are our sustainer. ||Pause||   You are, You are, and You shall ever be,   O inaccessible, unfathomable, lofty and infinite Lord.   Those who serve You, are not touched by fear or suffering.   By Guru's Grace, O Nanak, sing the Glorious Praises of the Lord. ||2||     ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ = ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।   ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।   हे प्रभु ! तू सारे संसार को पैदा करने वाला है, जो कुछ तूं करता है, वोही होता है, तेरे बिना और कोई दूसरा कुछ कर सकने वाला नहीं है। (हम जीवों को) तेरी ही शक्ति है, (हमारे) मन में तेरा ही सहारा है। हे नानक ! सदा ही उस उस एक परमात्मा का नाम जपता रहो।१। हे भाई! सब जीवों को बख्शीश देने वाला परमात्मा सब जीवों के सर ऊपर राखा है। हे प्रभु ! (हम जीवों) को तेरा ही आसरा है, तेरा ही सहारा है।रहाउ। हे अपहुँच प्रभु ! हे अथाह प्रभु ! हे सब से ऊँचे और बयंत प्रभु ! हर जगह हर समय तूं ही तूं मौजूद है, तूं ही सदा कायम रहने वाला है। हे प्रभु! जो मनुख तुम्हे याद करते हैं, उन को कोई डर घेर नहीं सकता। हे नानक ! गुरु की कृपा से ही (मनुख परमात्मा के) गुण गा सकता है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!