Amrit vele da Hukamnama Sri Darbar Sahib, Sri Amritsar, Ang 670, 14-Mar-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ Dhanaasaree, Fourth Mehl: O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨। ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।t www.facebook.com/GurbaniThoughtOfTheDay (Waheguru Ji Ka Khalsa, Waheguru Ji Ki Fathe) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह।


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!