AMRIT VELE DA HUKAMNAMA SRI DARBAR SAHIB SRI AMRITSAR, ANG 572, 19-Mar-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ वडहंसु महला ४ ॥ हंउ गुर बिनु हंउ गुर बिनु खरी निमाणी राम ॥ जगजीवनु जगजीवनु दाता गुर मेलि समाणी राम ॥ सतिगुरु मेलि हरि नामि समाणी जपि हरि हरि नामु धिआइआ ॥ जिसु कारणि हंउ ढूंढि ढूढेदी सो सजणु हरि घरि पाइआ ॥ एक द्रिस्टि हरि एको जाता हरि आतम रामु पछाणी ॥ हंउ गुर बिनु हंउ गुर बिनु खरी निमाणी ॥१॥ Wadahans, Fourth Mehl: Without the Guru, I am - without the Guru, I am totally dishonored. The Life of the World, the Life of the World, the Great Giver has led me to meet and merge with the Guru. Meeting with the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, the Lord, my best friend, and I have found Him within the home of my own being. I see the One Lord, and I know the One Lord; I realize Him within my soul. Without the Guru, I am - without the Guru, I am totally dishonored. ||1|| ਹੰਉ = ਮੈਂ। ਖਰੀ = ਬਹੁਤ। ਨਿਮਾਣੀ = ਆਜਿਜ਼। ਜਗਜੀਵਨੁ = ਜਗਤ ਦਾ ਜੀਵਨ, ਜਗਤ ਨੂੰ ਜਿੰਦ ਦੇਣ ਵਾਲਾ। ਗੁਰ ਮੇਲਿ = ਗੁਰੂ ਦੇ ਮਿਲਾਪ ਦੀ ਰਾਹੀਂ। ਮੇਲਿ ਹਰੀ = ਹਰੀ ਦੇ ਮਿਲਾਪ ਵਿਚ। ਨਾਮਿ = ਨਾਮ ਵਿਚ। ਜਪਿ = ਜਪਿਆ। ਜਿਸੁ ਕਾਰਣਿ = ਜਿਸ (ਹਰਿ-ਸੱਜਣ ਨੂੰ ਮਿਲਣ) ਦੀ ਖ਼ਾਤਰ। ਘਰਿ = ਹਿਰਦੇ ਵਿਚ। ਦ੍ਰਿਸ੍ਟਿ = ਨਿਗਾਹ। ਏਕੋ = ਇਕ ਨੂੰ ਜਪੇ। ਜਾਤਾ = ਪਛਾਣਿਆ। ਆਤਮ ਰਾਮੁ = ਸਰਬ-ਵਿਆਪਕ ਪ੍ਰਭੂ।੧। ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ। (ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ। (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ। ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ। ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ। ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ।੧। गुरु के बिना में बहुत ही नासमझ था। (जब गुरु मिल गया, तब मुझे) जगत का जीवन दातार प्रभु ( मिल गया), गुरु के मिलाप की बरकत के साथ में (जगत - जीवन प्रभु में) लिन हो गयी। (जब) गुरु (मिला), तब में परमात्मा के मिलाप में परमात्मा के नाम में लिन हो गयी, मेने परमात्मा का नाम जपना शुरू कर दिया, नाम आरादना शुअरू कर दिया । जिस सजन-प्रभु के मिलन के खातिर में इतनी मेहनत कर रही थी उस सजन-हरी को मेने अपने हिर्दय में खोज लिया । मेंने एक नजर के साथ एक परमात्मा को ( हर जगह बस्ता) समझ लिया, मेने सरब- वियापक राम को पहचान लिया । गुरु के बिना में (पहले) बहुत ही नासमझ था।੧। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!



Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।