Amritvele da Hukamnama Sri Darbar Sahib, Sri Amritsar, Ang 605, 01-April-2019 www.facebook.com/hukamnamaSriDarbarSahibSriAmritsar ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ सोरठि महला ४ ॥ आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥ Sorat'h, Fourth Mehl: God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. ||1|| My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. ||Pause|| ਕੰਡਾ = ਤਰਾਜ਼ੂ ਦੀ ਉਪਰਲੀ ਵਿਚਕਾਰਲੀ ਸੂਈ। ਤਰਾਜੀ = ਤਰਾਜ਼ੂ, ਤੱਕੜੀ। ਪ੍ਰਭਿ = ਪ੍ਰਭੂ ਨੇ। ਤੋਲਿ = ਤੋਲ ਨਾਲ, ਵੱਟੇ ਨਾਲ। ਸਾਹੁ = ਸ਼ਾਹ, ਸਾਹੂਕਾਰ। ਸਾਜੀਅਨੁ = ਉਸ (ਪ੍ਰਭੂ) ਨੇ ਸਾਜੀ ਹੈ। ਪਿਆਰੈ = ਪਿਆਰੇ (ਪ੍ਰਭੂ) ਨੇ। ਪਿਛੈ = ਤਕੜੀ ਦੇ ਪਿਛਲੇ ਛਾਬੇ ਵਿਚ। ਟੰਕੁ = ਚਾਰ ਮਾਸੇ ਦਾ ਵੱਟਾ।੧। ਮਨ = ਹੇ ਮਨ! ਨਿਧਾਨੁ = ਖ਼ਜ਼ਾਨਾ। ਗੁਰਿ ਪੂਰੈ = ਪੂਰੇ ਗੁਰੂ ਨੇ।ਰਹਾਉ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ। हे भाई! प्रभु ने खुद ही धरती पैदा की हुई है (अपनी मर्यादा रूप तराजू के) पिछले छाबे में चार मासे का तोल रख के (प्रभु ने इस सृष्टि को अपनी मर्यादा में रखा हुआ है। यह काम उस प्रभु के लिए बहुत साधारण और आसन है)। वह तराजू भी प्रभु आप है, उस तराजू की सुई भी प्रभु आप ही है, प्रभु ने आप ही बाट(तोल) से (इस सृष्टि को ) तोला हुआ है (अपने हुकम में रखा हुआ है)। प्रभु आप ही (इस धरती पर वयापार करने वाला है) साहूकार है, आप ही (जीव-रूप हो कर) वयापार करने वाला है, व्यापार कर रहा है।१। हे मेरे मन! सदा परमात्मा का सुमिरन कर, (जिस किसी ने परमात्मा को सुमीरा है, उस ने) सुख पाया है। हे भाई! परमात्मा का नाम (सारे सुखों का खज़ाना है (जो मनुख गुरु की सरन आया है) पूरे गुरु ने उस को परमात्मा का मीठा नाम अनुभव करा दिया है।रहाउ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!