AMRIT VELE DA HUKAMNAMA SRI DARBAR SAHIB SRI AMRITSAR, ANG 709, 03-Apr-2019 www.facebook.com/HukamnamaSriDarbarSahibSriAmritsar ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ Shalok: The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!