Amrit vele da Hukamnama Sri Darbar Sahib, Sri Amritsar, Ang 694, 11-Apr-2019 www.facebook.com/HukamnamaSriDarbarSahibSriAmritsar ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1|| ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥ (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ (हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥ www.facebook.com/GurbaniThoughtOfTheDay Waheguru ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!