AMRITVELE DA HUKAMNAMA SRI DARBAR SAHIB SRI AMRITSAR, ANG 686 , 12-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. ||2|| ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!