AMRITVELE DA HUKAMNAMA SRI DARBAR SAHIB SRI AMRITSAR, ANG 698, 15-Apr-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ जैतसरी महला ४ घरु २ ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ Jaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| ਅਗਮ = ਅਪਹੁੰਚ। ਅਪਾਰਾ = ਪਾਰ-ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੧॥ ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ ॥੨॥ ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥ राग जैतसरी, घर २ में गुरु रामदास जी की बाणी।अकाल पुरख एक है और सतगुरु की कृपा द्वारा मिलता है। हे भाई ! उस अपहुच और बयंत परमात्मा का नाम सुमीर करो, जिस को सुमिरन करने से हम जीवों का हरेक दुःख दूर हो सकता है। हे हरी! हे प्रभु! हमे गुरु महापुरख मिला de। अगर गुरु मिल जाए, तो आत्मिक आनंद प्राप्त हो जाता है॥1॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आत्मिक जीवन देने वाले बोल (मुझे भी) सुनाया karo। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है॥२॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!