AMRITVELE DA HUKAMNAMA SRI DARBAR SAHIB SRI AMRITSAR, ANG 696, 16-Apr-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!