AMRITVELE DA HUKAMNAMA SRI DARBAR SAHIB SRI AMRITSAR, ANG 686, 28-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. ||2|| ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।