AMRITVELE DA HUKAMNAMA SRI DARBAR SAHIB SRI AMRITSAR, ANG-568, 01-May-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ वडहंसु महला ३ ॥ गुरमुखि सभु वापारु भला जे सहजे कीजै राम ॥ अनदिनु नामु वखाणीऐ लाहा हरि रसु पीजै राम ॥ लाहा हरि रसु लीजै हरि रावीजै अनदिनु नामु वखाणै ॥ गुण संग्रहि अवगण विकणहि आपै आपु पछाणै ॥ गुरमति पाई वडी वडिआई सचै सबदि रसु पीजै ॥ नानक हरि की भगति निराली गुरमुखि विरलै कीजै ॥१॥ गुरमुखि खेती हरि अंतरि बीजीऐ हरि लीजै सरीरि जमाए राम ॥ आपणे घर अंदरि रसु भुंचु तू लाहा लै परथाए राम ॥ लाहा परथाए हरि मंनि वसाए धनु खेती वापारा ॥ हरि नामु धिआए मंनि वसाए बूझै गुर बीचारा ॥ मनमुख खेती वणजु करि थाके त्रिसना भुख न जाए ॥ नानक नामु बीजि मन अंदरि सचै सबदि सुभाए ॥२॥ Wadahans, Third Mehl: All dealings of the Gurmukh are good, if they are accomplished with poise and grace. Night and day, he repeats the Naam, the Name of the Lord, and he earns his profits, drinking in the subtle essence of the Lord. He earns the profit of the subtle essence of the Lord, meditating on the Lord, and repeating the Naam, night and day. He gathers in merits, and eliminates demerits, and realizes his own self. Under Guru's Instruction, he is blessed with glorious greatness; he drinks in the essence of the True Word of the Shabad. O Nanak, devotional worship of the Lord is wonderful, but only a few Gurmukhs perform it. ||1|| As Gurmukh, plant the crop of the Lord within the field of your body, and let it grow. Within the home of your own being, enjoy the Lord's subtle essence, and earn profits in the world hereafter. This profit is earned by enshrining the Lord within your mind; blessed is this farming and trade. Meditating on the Lord's Name, and enshrining Him within your mind, you shall come to understand the Guru's Teachings. The self-willed manmukhs have grown weary of this farming and trade; their hunger and thirst will not go away. O Nanak, plant the seed of the Name within your mind, and adorn yourself with the True Word of the Shabad. ||2|| ਪਦਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਵਾਪਾਰੁ—ਨਾਮ ਦਾ ਵਣਜ। ਸਹਜੇ—ਆਤਮਕ ਅਡੋਲਤਾ ਵਿਚ। ਅਨਦਿਨੁ—ਹਰ ਰੋਜ਼, ਹਰ ਵੇਲੇ। ਵਖਾਣੀਐ—ਉਚਾਰਨਾ ਚਾਹੀਦਾ ਹੈ। ਲਾਹਾ—ਲਾਭ। ਪੀਜੈ—ਪੀਣਾ ਚਾਹੀਦਾ ਹੈ। ਰਾਵੀਜੈ—ਹਿਰਦੇ ਵਿਚ ਵਸਾਣਾ ਚਾਹੀਦਾ ਹੈ। ਵਖਾਣੈ—ਉਚਾਰਦਾ ਹੈ। ਸੰਗ੍ਰਹਿ—ਇਕੱਠੇ ਕਰ ਕੇ। ਆਪੈ ਆਪੁ—ਆਪਣੇ ਆਪ ਨੂੰ। ਵਿਕਣਹਿ—ਵਿਕ ਜਾਂਦੇ ਹਨ, ਦੂਰ ਹੋ ਜਾਂਦੇ ਹਨ। ਨਿਰਾਲੀ—ਅਨੋਖੀ।1। ਅਰਥ:- ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।1। अर्थ :-हे भाई ! अगर गुरु के द्वारा आत्मिक अढ़ोलता में टिक के (हरि-नाम का) व्यापार किया जाए, तो यह सारा व्यापार मनुख के लिए भला होता है । हे भाई ! परमात्मा का नाम हर समय उच्चारना चाहिए, भगवान के नाम का रस पीणा चाहिए-यही है मनुष्य के जन्म की कमाई । हरि-नाम का स्वाद लेना चाहिए, हरि-नाम हृदय में बसाना चाहिए-यही मनुष्य के जन्म का लाभ है । जो मनुख हर समय भगवान का नाम उच्चारण करता है, वह (अपने अंदर आत्मिक) गुण इक्कठे कर के अपने आत्मिक जीवन को परखता रहता है, (इस तरह उस के सारे) औगुण दूर हो जाते हैं । हे भाई ! जिस मनुख ने गुरु की शिक्षा हासिल कर ली, उस को बड़ी इज्ज़त प्राप्त हुई । हे भाई ! सदा-थिर भगवान की सिफ़त-सालाह के शब्द में जुड़ के हरि-नाम-रस पीणा चाहिए । हे नानक ! परमात्मा की भक्ति एक आश्चर्ज दाति है, पर किसी विरले मनुख ने गुरु की शरण में आकर भक्ति की है ।1 । www.facebook.com/GurbaniThoughtOfTheDay Sewadaar 9873626789 ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!