AMRITVELE DA HUKAMNAMA SRI DARBAR SAHIB SRI AMRITSAR, ANG 604, 17-Apr-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥ Sorat'h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru's Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1|| ਪਦਅਰਥ:- ਆਪੇ—ਆਪ ਹੀ। ਵਰਤਦਾ—(ਹਰ ਥਾਂ) ਮੌਜੂਦ ਹੈ। ਅਪਾਹੁ—ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ—ਸਦਾ-ਥਿਰ। ਵੇਸਾਹੁ—ਰਾਸਿ-ਪੂੰਜੀ, ਸਰਮਾਇਆ।1। ਮਨ—ਹੇ ਮਨ! ਸਲਾਹ—ਸਿਫ਼ਤਿ-ਸਾਲਾਹ। ਤੇ—ਤੋਂ, ਦੀ ਰਾਹੀਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਰਹਾਉ। ਸੁਣਿ—ਸੁਣ ਕੇ। ਵੇਖਦਾ—ਸੰਭਾਲ ਕਰਦਾ ਹੈ। ਮੁਖਿ—ਮੂੰਹ ਤੋਂ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ—ਗ਼ਲਤ ਰਸਤੇ ਤੇ। ਸਭੁ—ਹਰ ਥਾਂ।2। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ—ਧੰਧੇ ਵਿਚ। ਲਾਹੁ—ਲਾਂਦਾ ਹੈ। ਸਾਖਤੀ—ਬਣਤਰ, ਰਚਨਾ। ਮਰਿ ਜਾਹੁ—ਮਰ ਜਾਂਦਾ ਹੈ। ਪਾਤਣੀ—ਪੱਤਣ ਦਾ ਮਲਾਹ।3। ਸਾਗਰੁ—ਸਮੁੰਦਰ। ਬੋਹਿਥਾ—ਜਹਾਜ਼। ਖੇਵਟੁ—ਮਲਾਹ। ਚੜਿ—(ਜਹਾਜ਼ ਵਿਚ) ਚੜ੍ਹ ਕੇ। ਚੋਜ—ਕੌਤਕ-ਤਮਾਸ਼ੇ। ਕਰਿ—ਕਰ ਕੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4। ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1। अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 । Sewadaar 9873626789 www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!