AMRIT VELE DA HUKAMNAMA SRI DARBAR SAHIB SRI AMRITSAR, ANG 646, 04-May-2019 www.facebook.com/HukamnamaSriDarbarSahibSriAmritsar ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥ Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. ||1|| Third Mehl: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11|| ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ। ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11। अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!