Skip to main content
AMRIT VELE DA HUKAMNAMA SRI DARBAR SAHIB SRI AMRITSAR, ANG 692, 31-May-2019 www.facebook.com/HukamnamaSriDarbarSahibSriAmritsar ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह स्मपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. ||1||Pause|| Your spouse, children, body, house and possessions - you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world-ocean, by chanting the Lord's Name. ||2|| ਭਾਈ = ਹੇ ਭਾਈ! ਬੂਡਤੇ = (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ 'ਨਾਰਾਇਣ' ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ-ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ 'ਰਾਮ ਰਾਮ' ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ।। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। हे भाई! प्रभु का सुमिरन कर, प्रभु का सुमिरन कर। सदा राम का सुमिरन कर। प्रभु का सिमरन किये बिना बहुत जीव (विकारों में) डूबते हैं।१।रहाउ। पत्नी, पुत्र, सरीर, घर, दौलत -यह सरे सुख देने वाले लगते हैं, परन्तु जब मौत-रूप तेरा अंत समां आया, तो इन में से कोई भी तेरा अपना नहीं रह जायेगा ।१। अजामल, गज, गणिका- ये तीनो विकार करते रहे, परन्तु जब परमात्मा का नाम इन्होने जपा, तो यह भी इन विकारों से पार निकल गए।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Popular posts from this blog
Comments