Amritvele da Hukamnama Sri Darbar Sahib, Sri Amritsar, Ang 654, 29-May-2019 www.facebook.com/HukamnamaSriDarbarSahibSriAmritsar ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ Listening to all the teachings of the Vedas and the Puraanas, I wanted to perform the religious rituals.But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; you have not meditated on the Lord, your King. ||1||Pause|| Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2|| ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ-ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ ॥੧॥ ਸਰਿਓ ਨ = ਸਿਰੇ ਨਾਹ ਚੜ੍ਹਿਆ। ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ-ਕਾਂਡੀ। ਸਬਦੀ = 'ਅਲੱਖ' ਆਖਣ ਵਾਲੇ ਦੱਤ ਮੱਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ ॥੨॥ ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ पद अर्थ :-करी-(जिन सयाने लोगों ने) की। कर्म-कर्म-काँड। ग्रसत-ग्रसे हुए। काल ग्रसत-मौत के डर में ग्रसे हुए। पै-भी। निरासा-आशा पूरी होने के बिना ही।1। सरिए न-सिरे ना चड़ा ।रहाउ। बन खंड-जंगलों में। जाइ-जा के। कंद मूलु-गाजर मूली आदि। नादी-योगी। बेदी-कर्म-काँडी। सबदी-’अलख’ कहने वाले दत मत के योगी। मोनी-चुप साधण वाले, समाधी में टिकने वाले। पटै-लेखे में।2। अर्थ :-जिन सयाने लोगों ने वेद पुरान आदि के सारे मत सुन के कर्म-काँड की आशा रखी, (यह आशा रखी कि कर्म-काँड के साथ जीवन संवरेगा), वह सारे (आत्मिक) मौत में ही ग्रसे रहे। पंडित लोक भी आशा पूरी होने के बिना ही उॅठ के चले गए (जगत त्याग गए)।1। हे मन ! तुमने प्रकाश-रूप परमात्मा का भजन नहीं किया, तेरे से यह एक काम भी (जो करने-योग्य था) नहीं हो सका।1।रहाउ। कई लोकों ने जंगलों में जा के योग साधे,तप किये, गाजर-मूली आदि चुन खा के गुजारा किया; योगी, कर्म-काँडी, ‘अलख’ कहने वाले योगी, मोनधारी-यह सारे यम के लेखे में ही लिखे गए (भावार्थ, इन के साधन मौत के डर से बचा नहीं सकते)।2। www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!