AMRIT VELE DA HUKAMNAMA SRI DARBAR SAHIB, SRI AMRITSAR, ANG 569, 06-Jun-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ वडहंसु महला ३ ॥ मन मेरिआ तू सदा सचु समालि जीउ ॥ आपणै घरि तू सुखि वसहि पोहि न सकै जमकालु जीउ ॥ कालु जालु जमु जोहि न साकै साचै सबदि लिव लाए ॥ सदा सचि रता मनु निरमलु आवणु जाणु रहाए ॥ दूजै भाइ भरमि विगुती मनमुखि मोही जमकालि ॥ कहै नानकु सुणि मन मेरे तू सदा सचु समालि ॥१॥ Wadahans, Third Mehl: O my mind, contemplate the True Lord forever. Dwell in peace in the home of your own self, and the Messenger of Death shall not touch you. The noose of the Messenger of Death shall not touch you, when you embrace love for the True Word of the Shabad. Ever imbued with the True Lord, the mind becomes immaculate, and its coming and going is ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. ||1|| ਮਨ = ਹੇ ਮਨ! ਸਚੁ = ਸਦਾ-ਥਿਰ ਪ੍ਰਭੂ। ਸਮਾਲਿ = ਹਿਰਦੇ ਵਿਚ ਵਸਾਈ ਰੱਖ। ਘਰਿ = ਹਿਰਦੇ ਵਿਚ। ਸੁਖਿ = ਆਨੰਦ ਨਾਲ। ਜਮਕਾਲੁ = ਮੌਤ, ਆਤਮਕ ਮੌਤ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਲਿਵ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਰਹਾਏ = ਮੁੱਕ ਜਾਂਦਾ ਹੈ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਵਿਗੁਤੀ = ਖ਼ੁਆਰ ਹੋ ਰਹੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ। ਮੋਹੀ = ਮੋਹ ਵਿਚ ਫਸਾ ਰੱਖੀ ਹੈ।੧। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧। हे मेरे मन! सदा कायम रहने वाले परमात्मा को तूँ हमेशा अपने अंदर बसाय रख, (इस की बरकत से) तू अपने अंदर आत्मा में आनंद से रहेगा, आत्मिक मौत तेरे ऊपर जौर नहीं डाल सकेगी । जो मनुख प्रभु में, गुरु शब्द में, सुरत जोड़े रखता है, मौत उसकी तरफ नहीं देख सकती, उस का मन परमात्मा के रंग में रंगा रहके पवित्र हो जाता है, उस का जनम मरण का दौर ख़तम हो जाता है। परन्तु अपने मन के पीछे चलने वाली मनुखता माया के प्यार व् भटकना में परेशान रहती है, आत्मिक मौत ने उसे अपने मोह में फांस रखा होता है। (इस लिए ) नानक कहते हैं, हे मेरे मन! (मेरी बात)सुन, तू सदा थिर प्रभु को अपने मन में बसाये रख। १। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!