AMRIT VELE DA HUKAMNAMA SRI DARBAR SAHIB SRI AMRITSAR, ANG 857, 14-Jun-2019 www.facebook.com/HukamnamaSriDarbarSahibSriAmritsar ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ बिलावलु ॥ जनम मरन का भ्रमु गइआ गोबिद लिव लागी ॥ जीवत सुंनि समानिआ गुर साखी जागी ॥१॥ रहाउ ॥ कासी ते धुनि ऊपजै धुनि कासी जाई ॥ कासी फूटी पंडिता धुनि कहां समाई ॥१॥ त्रिकुटी संधि मै पेखिआ घट हू घट जागी ॥ ऐसी बुधि समाचरी घट माहि तिआगी ॥२॥ आपु आप ते जानिआ तेज तेजु समाना ॥ कहु कबीर अब जानिआ गोबिद मनु माना ॥३॥११॥ Bilaaval: The illusion of birth and death is gone; I lovingly focus on the Lord of the Universe. In my life, I am absorbed in deep silent meditation; the Guru's Teachings have awakened me. ||1||Pause|| The sound made from bronze, that sound goes into the bronze again. But when the bronze is broken, O Pandit, O religious scholar, where does the sound go then? ||1|| I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. ||2|| I have come to know my own self, and my light has merged in the Light. Says Kabeer, now I know the Lord of the Universe, and my mind is satisfied. ||3||11|| ਪਦਅਰਥ:- ਭ੍ਰਮੁ—ਭਰਮ, ਭਟਕਣਾ, ਗੇੜ। ਗਇਆ—ਮੁੱਕ ਗਿਆ। ਲਿਵ—ਲਗਨ। ਸੁੰਨਿ—ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ, ਅਫੁਰ ਅਵਸਥਾ ਵਿਚ। ਸਾਖੀ—ਸਿੱਖਿਆ ਦੀ ਰਾਹੀਂ। ਗੁਰ ਸਾਖੀ—ਸਤਿਗੁਰੂ ਦੀ ਸਿੱਖਿਆ ਨਾਲ। ਜਾਗੀ—(ਬੁੱਧ) ਜਾਗ ਪਈ ਹੈ।1। ਰਹਾਉ। ਕਾਸੀ—ਕੈਂਹ (ਦਾ ਭਾਂਡਾ)। ਧੁਨਿ—ਅਵਾਜ਼। ਜਾਈ—ਲੀਨ ਹੋ ਜਾਂਦੀ ਹੈ। ਕਾਸੀ ਫੂਟੀ—ਕੈਂਹ ਦਾ ਭਾਂਡਾ ਟੁੱਟਿਆਂ। ਪੰਡਿਤਾ—ਹੇ ਪੰਡਿਤ! ਕਹਾਂ—ਕਿੱਥੇ? ਨੋਟ:- ਕੈਂਹ ਦੇ ਭਾਂਡੇ ਨੂੰ ਠਣਕਾਰੀਏ ਤਾਂ ਇਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ ਠੋਕਰਨਾ ਛੱਡ ਦੇਈਏ ਤਾਂ ਅਵਾਜ਼ ਭੀ ਮੁੱਕ ਜਾਂਦੀ ਹੈ। ਪਰ ਜਦੋਂ ਭਾਂਡਾ ਟੁੱਟ ਜਾਏ, ਤਾਂ ਠਣਕਾਇਆਂ ਭੀ ਉਹ ਅਵਾਜ਼ ਨਹੀਂ ਨਿਕਲਦੀ। ਸਰੀਰ ਦਾ ਮੋਹ (ਦੇਹ-ਅੱਧਿਆਸ) ਮਾਨੋ, ਕੈਂਹ ਦਾ ਭਾਂਡਾ ਹੈ, ਜਿਤਨਾ ਚਿਰ ਦੇਹ-ਅੱਧਿਆਸ ਮਨੁੱਖ ਦੇ ਅੰਦਰ ਕਾਇਮ ਰਹਿੰਦਾ ਹੈ, ਦੁਨੀਆ ਦੇ ਪਦਾਰਥ ਗਿਆਨ-ਇੰਦ੍ਰਿਆਂ ਨੂੰ ਠੋਕਰਾਂ ਲਾਉਂਦੇ ਹਨ, ਤੇ ਮਨ ਵਿਚੋਂ ਤ੍ਰਿਸ਼ਨਾ ਦੀ ਸੁਰ ਛਿੜੀ ਹੀ ਰਹਿੰਦੀ ਹੈ। ਪਰ ਜਦੋਂ ਸਰੀਰ ਦਾ ਮੋਹ ਮੁੱਕ ਜਾਏ, ਨਾਹ ਕੋਈ ਪਦਾਰਥ ਇੰਦ੍ਰਿਆਂ ਨੂੰ ਪ੍ਰੇਰ ਸਕਦਾ ਹੈ, ਨਾਹ ਕੋਈ ਠੋਕਰ ਵੱਜਦੀ ਹੈ, ਤੇ ਨਾਹ ਹੀ ਅੰਦਰ ਤ੍ਰਿਸ਼ਨਾ ਦਾ ਰਾਗ ਛਿੜਦਾ ਹੈ। ਫਿਰ, ਪਤਾ ਨਹੀਂ ਉਹ ਰਾਗ ਕਿੱਥੇ ਜਾ ਸਮਾਉਂਦਾ ਹੈ। ਤ੍ਰਿਕੁਟੀ— ਤ੍ਰਿ+ਕੁਟੀ। ਤ੍ਰਿ—ਤਿੰਨ। ਕੁਟੀ—ਡਿੰਗੀਆਂ ਲਕੀਰਾਂ} ਤਿੰਨ ਵਿੰਗੀਆਂ ਲਕੀਰਾਂ ਜੋ ਮਨੁੱਖ ਦੇ ਮੱਥੇ ਉੱਤੇ ਪੈ ਜਾਂਦੀਆਂ ਹਨ। ਜਿਵੇਂ ਸੰਸਕ੍ਰਿਤ ਲਫ਼ਜ਼ “ਨਿਕਟੀ” ਤੋਂ ਪੰਜਾਬੀ ਲਫ਼ਜ਼ “ਨੇੜੇ” ਬਣ ਗਿਆ ਹੈ; ਜਿਵੇਂ ਲਫ਼ਜ਼ “ਕਟਕ” ਤੋਂ “ਕੜਾ” ਬਣ ਗਿਆ ਹੈ, ਤਿਵੇਂ, ਸੰਸਕ੍ਰਿਤ ਲਫ਼ਜ਼ “ਤ੍ਰਿਕੁਟੀ” ਤੋਂ ਪੰਜਾਬੀ ਲਫ਼ਜ਼ ਹੈ “ਤ੍ਰਿਊੜੀ”। ਮਨੁੱਖ ਦੇ ਮੱਥੇ ਉੱਤੇ ‘ਤ੍ਰਿਊੜੀ, ਤਦੋਂ ਹੀ ਪੈਂਦੀ ਹੈ, ਜਦੋਂ ਇਸ ਦੇ ਮਨ ਵਿਚ ਖਿੱਝ ਹੋਵੇ। ਸੋ, ‘ਤਿਕੁਟੀ ਵਿੰਨ੍ਹਣ’ ਦਾ ਭਾਵ ਹੈ ‘ਮਨ ਵਿਚੋਂ ਖਿੱਝ ਮੁਕਾਉਣੀ’। ਇਸ ਵਿਚ ਕੋਈ ਸ਼ੱਕ ਨਹੀਂ ਕਿ ਲਫ਼ਜ਼ ‘ਤ੍ਰਿਕੁਟੀ’ ਜੋਗੀਆਂ ਵਿਚ ਵਰਤਿਆ ਜਾਂਦਾ ਹੈ, ਪਰ ਇਹ ਜ਼ਰੂਰੀ ਨਹੀਂ ਕਿ ਕਬੀਰ ਜੀ ਦੀ ਬਾਣੀ ਵਿਚ ਭੀ ਇਹ ਉਸੇ ਭਾਵ ਵਿਚ ਹੋਵੇ। ਸਿਰਫ਼ ਇਸ ਲਫ਼ਜ਼ ਦੀ ਵਰਤੋਂ ਤੋਂ ਇਹ ਅੰਦਾਜ਼ਾ ਲਾਉਣਾ ਗ਼ਲਤ ਹੈ ਕਿ ਕਬੀਰ ਜੀ ਪ੍ਰਾਣਾਯਾਮ ਕਰਦੇ ਸਨ। ਜੇ ਅਸਾਂ ਅਜਿਹੀ ਹੀ ਕਸਵੱਟੀ ਵਰਤੀ, ਤਾਂ ਗੁਰੂ ਨਾਨਕ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਸਾਹਿਬ ਜੀ ਨੂੰ ਅਸੀਂ ਅੰਞਾਣਪੁਣੇ ਵਿਚ ਪ੍ਰਾਣਾਯਾਮ ਕਰਨ ਦੇ ਹਾਮੀ ਕਹਿ ਬੈਠਾਂਗੇ। ਸੰਧਿ—ਵਿੰਨ੍ਹ ਕੇ, ਫੋੜ ਕੇ, ਨਾਸ ਕਰ ਕੇ। ਘਟ ਹੂ ਘਟ—ਹਰੇਕ ਘਟ ਵਿਚ। ਸਮਾਚਰੀ—ਪੈਦਾ ਹੋਈ, ਉਪਜੀ ਹੈ। ਤਿਆਗੀ—ਮਾਇਆ ਤੋਂ ਉਪਰਾਮ, ਮੋਹ ਤੋਂ ਰਹਿਤ।2। ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਆਪ ਤੇ—ਅੰਦਰੋਂ ਹੀ। ਤੇਜੁ—ਪ੍ਰਭੂ ਦੀ ਜੋਤ। ਮਾਨਾ—ਪਤੀਜ ਗਿਆ ਹੈ।3। ਅਰਥ:- (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।1। ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।1। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।2। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।3।11। ਸ਼ਬਦ ਦਾ ਭਾਵ:- ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ। अर्थ :-(मेरे अंदर) सतिगुरु की शिक्षा के साथ ऐसी बुध जाग गई है कि मेरी जन्म-मरन की भटकना ख़त्म हो गई है, प्रभू-चरणो में मेरी सुरत जुड़ गई है, और मैं जगत में विचरता हुआ ही उस हालत में टिका रहता हूँ जहाँ माया के फुरने नहीं उठते ।1 ।रहाउ । हे पंडित ! जैसे कैंह के बर्तन को खटकने से उस में से अवाज निकलती है, अगर (खटकाना) छोड़ दें तो वह अवाज कैंह में ही खत्म हो जाती है, उसी प्रकार इस शारीरीक मोह का हाल है । (जब से बुध जागी है) मेरा शरीर से मोह मिट गया है (मेरा यह मायिक पदार्थों के साथ ठटकण वाला बर्तन टूट गया है), अब पता ही नहीं कि वह तृष्णा की अवाज कहाँ जा गुंम हुई है ।1 । (सतिगुरु की शिक्षा के साथ बुध जागने से ) मैंने अंदरली खिझ दूर कर ली है, अब मुझे हरेक घट में भगवान की जोत जगती दिख रही है; मेरे अंदर ऐसी मत पैदा हो गई है कि मैं अंदर से विरकत हो गया हूँ ।2 । अब अंदर से ही मुझे आपे की सूझ हो गई है, मेरी जोत रबी-जोत में रल गई है । हे कबीर ! बोल-अब मैं गोबिंद के साथ जान-पहचान पाने के लिए है, मेरा मन गोबिंद के साथ गिझ गया है ।3 ।11 । www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!