Amrit vele da Hukamnama Sri Darbar Sahib Sri Amritsar, Ang 704, 08-Jun-2019 www.facebook.com/hukamnamaSriDarbarSahibSriAmritsar ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥ Jaitsree, Fifth Mehl, Second House, Chhant: One Universal Creator God. By The Grace Of The True Guru: Shalok: God is lofty, unapproachable and infinite. He is indescribable - He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1|| ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥ ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥ राग जैतसरी, घर २ में गुरु अर्जनदेव जी की बानी 'छंद' ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।