Amritvele da Hukamnama Sri Darbar Sahib Sri Amritsar, Ang 626, 11-Jun-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥ Sorat'h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70|| ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥ ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥ अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!