AMRITVELE DA HUKAMNAMA SRI DARBAR SAHIB, SRI AMRITSAR, ANG 767, 24-Jun-2019 http://www.facebook.com/hukamnamaSriDarbarSahibSriAmritsar ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ रागु सूही छंत महला ३ घरु २ ੴ सतिगुर प्रसादि ॥ सुख सोहिलड़ा हरि धिआवहु ॥ गुरमुखि हरि फलु पावहु ॥ गुरमुखि फलु पावहु हरि नामु धिआवहु जनम जनम के दूख निवारे ॥ बलिहारी गुर अपणे विटहु जिनि कारज सभि सवारे ॥ हरि प्रभु क्रिपा करे हरि जापहु सुख फल हरि जन पावहु ॥ नानकु कहै सुणहु जन भाई सुख सोहिलड़ा हरि धिआवहु ॥१॥ Raag Soohee, Chhant, Third Mehl, Second House: One Universal Creator God. By The Grace Of The True Guru: Meditate on the Lord, and find peace and pleasure. As Gurmukh, obtain the Lord's fruitful rewards. As Gurmukh, obtain the fruit of the Lord, and meditate on the Lord's Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. ||1|| ਸੁਖ = ਆਤਮਕ ਆਨੰਦ। ਸੋਹਿਲੜਾ = {सुख-केलःਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਵਾਰੇ = ਦੂਰ ਕਰਦਾ ਹੈ। ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ। ਜਾਪਹੁ = ਜਪਿਆ ਕਰੋ। ਨਾਨਕੁ ਕਹੈ = ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ! ॥੧॥ ਰਾਗ ਸੂਹੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ। ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ ਕਿ ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ॥੧॥ राग सूही, घर २ में गुरु अमरदास जी की बाणी 'छंत' अकाल पुरख एक है और सतगुरु की कृपा द्वारा मिलता है। हे भाई जनों! आत्मिक आनंद देने वाले प्रभु की सिफत-सलाह का गीत गया करो। गुरु की सरन आ कर (सिफत-सलाह का गीत गाने से) परमात्मा के से से (इस का) फल प्राप्त करोगे। गुरु की सरन आ के परमात्मा का नाम सुमिरन करो, परमात्मा का नाम अनेकों जन्मों के दुःख दूर कर देता है। जिस गुरु ने तुम्हारे (लोक परलोक के) सारे काम स्वर दिए हैं, उस अपने गुरु से बलिहारे जाओ। परमात्मा का नाम जपा करो। हरी-प्रभु कृपा करेगा, (उस के दर से) आत्मिक आनंद का फल प्राप्त कर लोगे। नानक कहता है की हे भाई जनों! आत्मिक आनंद देने वाले प्रभु की सिफत सलाह का गीत गाते रहा करो॥१॥ http://www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!