Amritwele da Hukamnama Sri Darbar Sahib, Sri Amritsar, Ang 673, 04-Jun-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ Dhanaasaree, Fifth Mehl: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. ||1|| I have only one tongue - which of Your Glorious Virtues can I describe? Unlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧। ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ। ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ-ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ॥੨॥ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!