AMRIT VELE DA HUKAMNAMA SRI DARBAR SAHIB, SRI AMRITSAR, ANG 700, 17-July.-2019 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥ Jaitsree, Fifth Mehl, Third House, Du-Padas: One Universal Creator God. By The Grace Of The True Guru: Give me a message from my Beloved - tell me, tell me! I am wonder-struck, hearing the many reports of Him; tell them to me, O my happy sister soul-brides. ||1||Pause|| Some say that He is beyond the world - totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained - He is unstained. Says Nanak, listen, O people: He dwells upon the tongues of the Saints. ||2||1||2|| ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ।ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧।ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨। ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨। राग जैतसरी, घर ३ में गुरु अर्जनदेव जी की दो बन्दों वाली बाणी। अकाल पुरख एक है अरु सतगुरु की कृपा द्वारा मिलता है। हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है=हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२। ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!