Hukamnama...30th of July.....From Golden Temple. ..

Amritvele da Hukamnama Sri Darbar Sahib, Sri Amritsar, Ang 725, 30-Jul-2019
www.facebook.com/HukamnamaSriDarbarSahibSriAmritsar

ਤਿਲੰਗ ਮਹਲਾ ੪ ॥   ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥   ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥   ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥   ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥   ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

तिलंग महला ४ ॥   हरि कीआ कथा कहाणीआ गुरि मीति सुणाईआ ॥   बलिहारी गुर आपणे गुर कउ बलि जाईआ ॥१॥   आइ मिलु गुरसिख आइ मिलु तू मेरे गुरू के पिआरे ॥ रहाउ ॥   हरि के गुण हरि भावदे से गुरू ते पाए ॥   जिन गुर का भाणा मंनिआ तिन घुमि घुमि जाए ॥२॥

Tilang, Fourth Mehl:   The Guru, my friend, has told me the stories and the sermon of the Lord.   I am a sacrifice to my Guru; to the Guru, I am a sacrifice. ||1||   Come, join with me, O Sikh of the Guru, come and join with me. You are my Guru's Beloved. ||Pause||   The Glorious Praises of the Lord are pleasing to the Lord; I have obtained them from the Guru.   I am a sacrifice, a sacrifice to those who surrender to, and obey the Guru's Will. ||2||

ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।  ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१।  हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं।  मेने वेह गुण गाने, गुरु से सीखे हैं।  मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।
 www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!