Hukam nama 31st of July from Golden Temple..

AMRITVELE DA HUKAMNAMA SRI DARBAR SAHIB SRI AMRITSAR, ANG 752, 31-Jul-2019
www.facebook.com/HukamnamaSriDarbarSahibSriAmritsar
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

सूही महला १ ॥ जिउ आरणि लोहा पाइ भंनि घड़ाईऐ॥ तिउ साकतु जोनी पाइ भवै भवाईऐ ॥१॥ बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥ तूं गुरमुखि रखणहारु हरि नामु धिआईऐ ॥  मेलहि तुझहि रजाइ सबदु कमाईऐ ॥२॥

Soohee, First Mehl:  As iron is melted in the forge and re-shaped,  so is the godless materialist reincarnated, and forced to wander aimlessly. ||1||  Without understanding, everything is suffering, earning only more suffering.  In his ego, he comes and goes, wandering in confusion, deluded by doubt. ||1||Pause||  You save those who are Gurmukh, O Lord, through meditation on Your Naam.  You blend with Yourself, by Your Will, those who practice the Word of the Shabad. ||2||

ਆਰਣਿ = ਭੱਠੀ ਵਿਚ। ਭੰਨਿ = ਭੰਨ ਕੇ, ਗਾਲ ਕੇ। ਸਾਕਤੁ = ਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇੜ੍ਹਿਆ ਜੀਵ। ਭਵੈ = ਭਟਕਦਾ ਹੈ, ਭੌਂਦਾ ਹੈ। ਭਵਾਈਐ = (ਜੂਨਾਂ ਵਿਚ) ਪਾਇਆ ਜਾਂਦਾ ਹੈ ॥੧॥ ਆਵੈ ਜਾਇ = ਜੰਮਦਾ ਮਰਦਾ ਹੈ ॥੧॥ ਗੁਰਮੁਖਿ = ਗੁਰੂ ਦੀ ਸਰਨ ਪਿਆ ਮਨੁੱਖ। ਮੇਲਹਿ = (ਹੇ ਪ੍ਰਭੂ!) ਤੂੰ (ਗੁਰੂ) ਮਿਲਾਂਦਾ ਹੈਂ ॥੨॥

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥  (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥



जैसे भठ्ठी में लोहा डाल कर (और) गला कर  (नये तौर) से बनाया जाता है (लोहे के काम आने वाली चीजें बनाई जाती है)उसी प्रकार माया के मोह में फसा जीव, जनम मरण के फेर में घूमता रहता है (और आखिर में गुरु की कृपा द्वारा सुमति सीखता है।१। (सही जीवन) की समझ के बिना मनुख (जो भी) कर्म करता है (दुःख पैदा करने वाले करता है) दुःख ही दुःख (एकत्र करता ) है। अहंकार के कारण मनुख जनम मरण के चक्कर में फसा रहता है, और भटकन में आ के गलत रस्ते पर ही रहता है।१।रहाउ। हे प्रभु! (भटक भटक कर आखिर ) जो मनुख गुरु की शरण पड़ता है तो तूँ उसको (चौरासी के चक्र से बचा लेता है, वह, हे प्रभु! तेरा नाम सुमिरन करता है। गुरु (भी तू अपनी रजा अनुसार मिलाता है ( जिस को मिलाता है) वह  गुरु के शबद को कमाता है ( गुरु के शबद के अनुसार आचरण  बनाता है)॥२॥
www.facebook.com/GurbaniThoughtOfTheDay
( Waheguru Ji Ka Khalsa,
 Waheguru Ji Ki Fateh )
9873626789
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!