AMRITVELE DA HUKAMNAMA SRI DARBAR SAHIB, SRI AMRITSAR, ANG 684, 28-Aug-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ Dhanaasaree, Fifth Mehl: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord's Glorious Praises, day and night. ||2|| ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ-ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ)।੧।ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨। हे भाई! जिस मनुख ने अपने मन में, हिरदय में, जुबान से परमात्मा का नाम सिमरना शुरू का दिया, जिस ने सदा- थिर हरी-नाम (की) खुराक खानी शुरू का दी उस को (माया की तृष्णा) से शांति आ जाती है।१। हे भाई! साध संगत में (बैठ के) परमात्मा का नाम जप्पा करो- यही है असल जीवन, येही है असल जिन्दगी।१।रहाउ। जो मनुख हर समय परमात्मा की सिफत सलाह करता है, प्रभु के गुण गता है, उस ने (मानो) कई प्रकार के कपडे पहन लिए हैं (और वह इन सुंदर पोशाकों का आनंद मना रहा है)।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh.) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!