Hukam nama from Golden Temple . 7th of August

AMRIT VELE DA HUKAMNAMA SRI DARBAR SAHIB SRI AMRITSAR, ANG 706, 07-AUG.-2019

ਸਲੋਕ ॥   ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥   ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥   ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 

सलोक ॥   मन इछा दान करणं सरबत्र आसा पूरनह ॥   खंडणं कलि कलेसह प्रभ सिमरि नानक नह दूरणह ॥१॥  हभि रंग माणहि जिसु संगि तै सिउ लाईऐ नेहु ॥   सो सहु बिंद न विसरउ नानक जिनि सुंदरु रचिआ देहु ॥२॥ 

Shalok:   He grants our hearts' desires, and fulfills all our hopes.   He destroys pain and suffering; remember God in meditation, O Nanak - He is not far away. ||1|| Love Him, with whom you enjoy all pleasures.   Do not forget that Lord, even for an instant; O Nanak, He fashioned this beautiful body. ||2|| 
ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨।

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!