Hukamnama from Golden Temple ..13th of August.

Amritvele da
Hukamnama Sri Darbar Sahib, Sri Amritsar, Ang 550, 13-Aug-2019
www.facebook.com/hukamnamaSriDarbarSahibSriAmritsar

ਸਲੋਕ ਮ: ੩ ॥   ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥   ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥   ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥   ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥  ਮ: ੩ ॥   ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥   ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥   ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥   ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

सलोक मः ३ ॥   दरवेसी को जाणसी विरला को दरवेसु ॥   जे घरि घरि हंढै मंगदा धिगु जीवणु धिगु वेसु ॥   जे आसा अंदेसा तजि रहै गुरमुखि भिखिआ नाउ ॥   तिस के चरन पखालीअहि नानक हउ बलिहारै जाउ ॥१॥  मः ३ ॥   नानक तरवरु एकु फलु दुइ पंखेरू आहि ॥   आवत जात न दीसही ना पर पंखी ताहि ॥   बहु रंगी रस भोगिआ सबदि रहै निरबाणु ॥   हरि रसि फलि राते नानका करमि सचा नीसाणु ॥२॥

Shalok, Third Mehl:   How rare is the dervish, the Saintly renunciate, who understands renunciation.   Cursed is the life, and cursed are the clothes, of one who wanders around, begging from door to door.   But, if he abandons hope and anxiety, and as Gurmukh receives the Name as his charity,   then Nanak washes his feet, and is a sacrifice to him. ||1||  Third Mehl:   O Nanak, the tree has one fruit, but two birds are perched upon it.   They are not seen coming or going; these birds have no wings.   One enjoys so many pleasures, while the other, through the Word of the Shabad, remains in Nirvaanaa.   Imbued with the subtle essence of the fruit of the Lord's Name, O Nanak, the soul bears the True Insignia of God's Grace. ||2||

ਕੋ = ਕੋਈ। ਹੰਢੈ = ਫਿਰੇ। ਧਿਗੁ = ਫਿਟਕਾਰ-ਯੋਗ। ਵੇਸੁ = (ਫ਼ਕੀਰੀ) ਪਹਿਰਾਵਾ।੧। ਤਰਵਰੁ = ਰੁੱਖ। ਪੰਖੇਰੂ = ਪੰਖੀ। ਪਰ = ਖੰਭ। ਨਿਰਬਾਣੁ = ਵਾਸਨਾ ਰਹਿਤ, ਨਿਰਚਾਹ। ਰਸਿ = ਰਸ ਵਿਚ। ਨੀਸਾਣੁ = ਨਿਸ਼ਾਨ, ਟਿੱਕਾ। ਕਰਮਿ = ਬਖ਼ਸ਼ਸ਼ ਦੀ ਰਾਹੀਂ।੨।

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।

कोई एकाद फकीर फकीरी (के आदर्श) को समझता है, (फकीर हो कर) जो घर घर मांगता फिरता है, उसके जीवन को फिटकार है और उस के (फकीरी) जमे को फिटकार है। जो (दरवेश हो कर) आस और चिंता छोड़ दे और सतगुरु के सन्मुख रह कर नाम की भिक्षा मांगे, तो, हे नानक! मैं उस से सदके हूँ, उस के तो चरण धो धो के पिने चाहिए।१। हे नानक! (संसार रूप) वृक्ष है, (इस) को (माया का मोह रूप) एक फल (लगा हुआ है), (उस रुख ऊपर) दो प्रकार के, गुरमुख और मनमुख) पंछी हैं, उन पक्षियों के पंख नहीं हैं और वेह आते जाते दीखते नहीं, (भाव, यह नहीं पता लगता की यह जीव-पक्षी कहाँ से आते हैं और कहाँ चले जाते है) ज्यादा रंगों (के सवाद लेने) वाले ने विभिन्न रसों को चखा है और निर-चाह (पक्षी) शब्द में मगन रहता है। हे नानक! हरी की कृपा  से (जिस के मस्तक  पर) असल टिक्का है, वेह नाम के रस (रूप) फल के स्वाद में मस्त हैं।२।.
www.facebook.com/GurbaniThoughtOfTheDay
Sewadaar 9873626789
( Waheguru Ji Ka Khalsa, Waheguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!