Hukamnama from Golden Temple. 17th of Augest

AMRITVELE DA HUKAMNAMA SRI DARBAR SAHIB SRI AMRITSAR, ANG 682, 17-Aug-2019

www.facebook.com/HukamnamaSriDarbarSahibSriAmritsar

ਧਨਾਸਰੀ ਮਹਲਾ ੫ ॥  ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥  ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥  ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥  ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥  ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥  ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

धनासरी महला ५ ॥  जिस कउ बिसरै प्रानपति दाता सोई गनहु अभागा ॥  चरन कमल जा का मनु रागिओ अमिअ सरोवर पागा ॥१॥  तेरा जनु राम नाम रंगि जागा ॥  आलसु छीजि गइआ सभु तन ते प्रीतम सिउ मनु लागा ॥ रहाउ ॥  जह जह पेखउ तह नाराइण सगल घटा महि तागा ॥  नाम उदकु पीवत जन नानक तिआगे सभि अनुरागा ॥२॥१६॥४७॥

Dhanaasaree, Fifth Mehl:  One who forgets the Lord of life, the Great Giver - know that he is most unfortunate.  One whose mind is in love with the Lord's lotus feet, obtains the pool of ambrosial nectar. ||1||  Your humble servant awakes in the Love of the Lord's Name.  All laziness has departed from his body, and his mind is attached to the Beloved Lord. ||Pause||  Wherever I look, the Lord is there; He is the string, upon which all hearts are strung.  Drinking in the water of the Naam, servant Nanak has renounced all other loves. ||2||16||47||

ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ   ੁ  ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1।   ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ।   ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।   ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

www.facebook.com/GurbaniThoughtOfTheDay
( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!