Massage of God from Golden temple 20th of Suggest.

AMRIT VELE DA HUKAMNAMA SRI DARBAR SAHIB SRI AMRITSAR, ANG 560, 20-Aug-2019

www.facebook.com/HukamnamaSriDarbarSahibSriAmritsar

ਵਡਹੰਸੁ ਮਹਲਾ ੩ ॥   ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥   ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥   ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥   ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥   ਅਖੀ ਸੰਤੋਖੀਆ ਏਕ ਲਿਵ ਲਾਇ ॥   ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ 

वडहंसु महला ३ ॥   रसना हरि सादि लगी सहजि सुभाइ ॥   मनु त्रिपतिआ हरि नामु धिआइ ॥१॥   सदा सुखु साचै सबदि वीचारी ॥   आपणे सतगुर विटहु सदा बलिहारी ॥१॥ रहाउ ॥   अखी संतोखीआ एक लिव लाइ ॥   मनु संतोखिआ दूजा भाउ गवाइ ॥२॥

Wadahans, Third Mehl:   My tongue is intuitively attracted to the taste of the Lord.   My mind is satisfied, meditating on the Name of the Lord. ||1||   Lasting peace is obtained, contemplating the Shabad, the True Word of God.   I am forever a sacrifice to my True Guru. ||1||Pause||   My eyes are content, lovingly focused on the One Lord.   My mind is content, having forsaken the love of duality. ||2|| 

ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧।  ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ)। ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।  ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।  (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(हे भाई!) गुरु की सरन आ कर जिस मनुख की) जिव्हा प्रमाता के नाक के स्वाद में लगती है, वह मनुख आत्मिक अडोलता में टिक जाता है, प्रभु प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है।१। मैं अपने गुरु से सदा कुर्बान जाता हूँ, जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आत्मिक आनंद मिला रहता है।१।रहाउ। (हे भाई! गुरु की सरन की बरकत से) एक परमात्मा में सुरति (ध्यान) जोड़ के मनुख की आँखें(पराये रूप की तरफ) से भर जाती हैं, (अपने अंदर)से माया के प्यार दूर कर के मनुख का मन (तृष्णा की तरफ से) भर जाता है, मुक्त हो जाता है।२।
www.facebook.com/GurbaniThoughtOfTheDay
( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!