Massage of God from Golden Temple ... Hukamnama of Gurus.

AMRITVELE DA
HUKAMNAMA SRI DARBAR SAHIB, SRI AMRITSAR, ANG 623, 23-Aug-2019
www.facebook.com/hukamnamaSriDarbarSahibSriAmritsar

ਸੋਰਠਿ ਮਹਲਾ ੫ ॥   ਵਿਚਿ ਕਰਤਾ ਪੁਰਖੁ ਖਲੋਆ ॥   ਵਾਲੁ ਨ ਵਿੰਗਾ ਹੋਆ ॥   ਮਜਨੁ ਗੁਰ ਆਂਦਾ ਰਾਸੇ ॥   ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥    ਸੰਤਹੁ ਰਾਮਦਾਸ ਸਰੋਵਰੁ ਨੀਕਾ ॥   ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ 


सोरठि महला ५ ॥   विचि करता पुरखु खलोआ ॥   वालु न विंगा होआ ॥   मजनु गुर आंदा रासे ॥   जपि हरि हरि किलविख नासे ॥१॥   संतहु रामदास सरोवरु नीका ॥   जो नावै सो कुलु तरावै उधारु होआ है जी का ॥१॥ रहाउ ॥ 

Sorat'h, Fifth Mehl:   The Creator Lord Himself stood between us,   and not a hair upon my head was touched.   The Guru made my cleansing bath successful;   meditating on the Lord, Har, Har, my sins were erased. ||1||   O Saints, the purifying pool of Ram Das is sublime.   Whoever bathes in it, his family and ancestry are saved, and his soul is saved as well. ||1||Pause|| 
ਕਰਤਾ = ਕਰਤਾਰ। ਪੁਰਖੁ = ਸਰਬ-ਵਿਆਪਕ। ਵਿਚਿ ਖਲੋਆ = ਆਪ ਸਹੈਤਾ ਕਰਦਾ ਹੈ। ਵਾਲੁ ਨ ਵਿੰਗਾ ਹੋਆ = ਰਤਾ ਭੀ ਨੁਕਸਾਨ ਨਹੀਂ ਹੁੰਦਾ। ਮਜਨੁ = ਇਸ਼ਨਾਨ, ਰਾਮ ਦੇ ਦਾਸਾਂ ਦੇ ਸਰੋਵਰ ਵਿਚ ਇਸ਼ਨਾਨ, ਨਾਮ-ਜਲ ਨਾਲ ਆਤਮਕ ਇਸ਼ਨਾਨ। ਗੁਰਿ = ਗੁਰੂ ਨੇ। ਆਂਦਾ ਰਾਸੇ = ਰਾਸਿ ਆਂਦਾ, ਸਫਲ ਕਰ ਦਿੱਤਾ। ਜਪਿ = ਜਪ ਕੇ। ਕਿਲਵਿਖ = ਪਾਪ।੧। ਰਾਮ ਦਾਸ ਸਰੋਵਰੁ = ਰਾਮ ਦੇ ਦਾਸਾਂ ਦਾ ਸਰੋਵਰ, ਸਾਧ ਸੰਗਤਿ। ਨੀਕਾ = ਚੰਗਾ, ਸੋਹਣਾ। ਨਾਵੈ = ਨ੍ਹਾਵੇ, ਇਸ਼ਨਾਨ ਕਰਦਾ ਹੈ। ਉਧਾਰੁ = ਪਾਰ-ਉਤਾਰਾ। ਜੀ ਕਾ = ਜਿੰਦ ਦਾ।੧।ਰਹਾਉ।

(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।

(हे भाई!) साध सांगत में जिस मनुख का) आत्मिक इशनान गुरु ने सफल कर दिया, वेह मनुख सदा परमात्मा का नाम जप जप के (अपने सारे) पाप धो लेता है। सरब व्यापक करतार सवयं उसकी सहायता करता है, ( उस की आत्मिक-रस पूँजी का) जरा भी नुक्सान नहीं होता।१। हे संत जानो! साध सांगत (एक) सुंदर (स्थान) है। जो मनुख साध सांगत में आत्मिक इशनान करता है (मन को नाम-जल से पवित्र करता है), उस के जीवन का (विकारों से) पार उतारा हो जाता है, वेह अपनी सार कुल को भी (संसार-सागर से) पार ले जाता है।१।रहाउ।
www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!