The massage of God..

Amritvele da Hukamnama Sri Darbar Sahib, Sri Amritsar, Ang 654, 27-Aug-2019
www.facebook.com/HukamnamaSriDarbarSahibSriAmritsar

ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥  ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥   ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥   ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥   ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥   ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥   ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

राग सोरठि, घर १ में भगत कबीर जी की बाणी
ੴ सतिगुर प्रसादि ॥  जब जरीऐ तब होइ भसम तनु रहै किरम दल खाई ॥   काची गागरि नीरु परतु है इआ तन की इहै बडाई ॥१॥  काहे भईआ फिरतौ फूलिआ फूलिआ ॥   जब दस मास उरध मुख रहता सो दिनु कैसे भूलिआ ॥१॥ रहाउ ॥  जिउ मधु माखी तिउ सठोरि रसु जोरि जोरि धनु कीआ ॥   मरती बार लेहु लेहु करीऐ भूतु रहन किउ दीआ ॥२॥

Raag sorth, House 1, Baani Bhagat Kabir ji  One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms.   The unbaked clay pitcher dissolves, when water is poured into it; this is also the nature of the body. ||1||   Why, O Siblings of Destiny, do you strut around, all puffed up with pride?   Have you forgotten those days, when you were hanging, face down, for ten months? ||1||Pause||   Like the bee which collects honey, the fool eagerly gathers and collects wealth.   At the time of death, they shout, "Take him away, take him away! Why leave a ghost lying around?" ||2||

ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ = ਪੈਂਦਾ ਹੈ (ਤੇ ਨਿਕਲ ਜਾਂਦਾ ਹੈ)। ਇਹੈ = ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ ॥੧॥ ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ-ਭਾਰ, ਉਲਟਾ। ਸੋ ਦਿਨੁ = ਉਹ ਸਮਾ ॥੧॥ ਮਧੁ = ਸ਼ਹਿਦ। ਸਠੋਰਿ = ਸਠੋਰ ਨੇ {ਸੰ. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ।ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ ॥੨॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥  ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥

(मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है  उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥
www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

Amrit vele da  Hukamnama Sri Darbar Sahib, Sri Amritsar, Ang 688, 27-Feb.-2019 http://www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥      धनासरी महला १ ॥   जीवा तेरै नाइ मनि आनंदु है जीउ ॥   साचो साचा नाउ गुण गोविंदु है जीउ ॥   गुर गिआनु अपारा सिरजणहारा जिनि सिरजी तिनि गोई ॥   परवाणा आइआ हुकमि पठाइआ फेरि न सकै कोई ॥   आपे करि वेखै सिरि सिरि लेखै आपे सुरति बुझाई ॥   नानक साहिबु अगम अगोचरु जीवा सची नाई ॥१॥     Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord's Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||     ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।   ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।   हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

AMRIT VELE DA HUKAMNAMA SRI DARBAR SAHIB SRI AMRITSAR, ANG 572, 19-Mar-2019 www.facebook.com/HukamnamaSriDarbarSahibSriAmritsar ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ वडहंसु महला ४ ॥ हंउ गुर बिनु हंउ गुर बिनु खरी निमाणी राम ॥ जगजीवनु जगजीवनु दाता गुर मेलि समाणी राम ॥ सतिगुरु मेलि हरि नामि समाणी जपि हरि हरि नामु धिआइआ ॥ जिसु कारणि हंउ ढूंढि ढूढेदी सो सजणु हरि घरि पाइआ ॥ एक द्रिस्टि हरि एको जाता हरि आतम रामु पछाणी ॥ हंउ गुर बिनु हंउ गुर बिनु खरी निमाणी ॥१॥ Wadahans, Fourth Mehl: Without the Guru, I am - without the Guru, I am totally dishonored. The Life of the World, the Life of the World, the Great Giver has led me to meet and merge with the Guru. Meeting with the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, the Lord, my best friend, and I have found Him within the home of my own being. I see the One Lord, and I know the One Lord; I realize Him within my soul. Without the Guru, I am - without the Guru, I am totally dishonored. ||1|| ਹੰਉ = ਮੈਂ। ਖਰੀ = ਬਹੁਤ। ਨਿਮਾਣੀ = ਆਜਿਜ਼। ਜਗਜੀਵਨੁ = ਜਗਤ ਦਾ ਜੀਵਨ, ਜਗਤ ਨੂੰ ਜਿੰਦ ਦੇਣ ਵਾਲਾ। ਗੁਰ ਮੇਲਿ = ਗੁਰੂ ਦੇ ਮਿਲਾਪ ਦੀ ਰਾਹੀਂ। ਮੇਲਿ ਹਰੀ = ਹਰੀ ਦੇ ਮਿਲਾਪ ਵਿਚ। ਨਾਮਿ = ਨਾਮ ਵਿਚ। ਜਪਿ = ਜਪਿਆ। ਜਿਸੁ ਕਾਰਣਿ = ਜਿਸ (ਹਰਿ-ਸੱਜਣ ਨੂੰ ਮਿਲਣ) ਦੀ ਖ਼ਾਤਰ। ਘਰਿ = ਹਿਰਦੇ ਵਿਚ। ਦ੍ਰਿਸ੍ਟਿ = ਨਿਗਾਹ। ਏਕੋ = ਇਕ ਨੂੰ ਜਪੇ। ਜਾਤਾ = ਪਛਾਣਿਆ। ਆਤਮ ਰਾਮੁ = ਸਰਬ-ਵਿਆਪਕ ਪ੍ਰਭੂ।੧। ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ। (ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ। (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ। ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ। ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ। ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ।੧। गुरु के बिना में बहुत ही नासमझ था। (जब गुरु मिल गया, तब मुझे) जगत का जीवन दातार प्रभु ( मिल गया), गुरु के मिलाप की बरकत के साथ में (जगत - जीवन प्रभु में) लिन हो गयी। (जब) गुरु (मिला), तब में परमात्मा के मिलाप में परमात्मा के नाम में लिन हो गयी, मेने परमात्मा का नाम जपना शुरू कर दिया, नाम आरादना शुअरू कर दिया । जिस सजन-प्रभु के मिलन के खातिर में इतनी मेहनत कर रही थी उस सजन-हरी को मेने अपने हिर्दय में खोज लिया । मेंने एक नजर के साथ एक परमात्मा को ( हर जगह बस्ता) समझ लिया, मेने सरब- वियापक राम को पहचान लिया । गुरु के बिना में (पहले) बहुत ही नासमझ था।੧। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!