Amrit vele da Hukamnama Sri Darbar Sahib, Amritsar Sahib Ang 619, 11-Sep-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥ Sorat'h, Fifth Mehl: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru's Sanctuary; service to Him does not go in vain. ||1||Pause|| There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. ||2||12||40|| ਮੰਗਲ = ਖ਼ੁਸ਼ੀਆਂ। ਕਲਿਆਣ = ਸੁਖ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਨਿਹਾਰਿਆ = ਵੇਖੇ। ਰਾਖਨਹਾਰੈ = ਰੱਖਿਆ ਕਰਨ ਦੀ ਸਮਰਥਾ ਵਾਲੇ ਨੇ। ਸਤਿਗੁਰਿ = ਸਤਿਗੁਰੂ ਨੇ ॥੧॥ ਉਬਰੇ = ਬਚ ਗਏ। ਜਾ ਕੀ = ਜਿਸ (ਗੁਰੂ) ਦੀ। ਬਿਰਥੀ = ਖ਼ਾਲੀ ॥ ਘਰ ਮਹਿ = ਹਿਰਦੇ ਵਿਚ। ਫੁਨਿ = ਭੀ। ਬਿਘਨੁ = ਰੁਕਾਵਟ ॥੨॥੧੨॥੪੦॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥ ( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!



Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!