Amrit vele da Hukamnama Sri Darbar Sahib, Sri Amritsar, Ang 765, 12-Sep-2019 www.facebook.com/hukamnamaSriDarbarSahibSriAmritsar ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ੴ सतिगुर प्रसादि ॥ रागु सूही छंत महला १ घरु ४ ॥ जिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥ One Universal Creator God. By The Grace Of The True Guru: Raag Soohee, Chhant, First Mehl, Fourth House: The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord's gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ||1|| ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)। ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।੧। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧। जिस प्रभु ने यह जगत पैदा किया है उसी ने इस की संभल की हुई है, उसी ने इस को माया की भाग दौड़ में लगा रखा है। (पर है प्रभु ! तेरी बख्शीश से (किसी भाग्य वाले ) हृदय में तेरी ज्योति का प्रकाश होता है, ( किसी भाग्य वाले) शरीर में चाँद चमकता है (तेरे नाम की शीतलता झूलती है) प्रभु की बख्शीश से जिस हृदय में (प्रभु नाम की) शीतलता चमक मरती है उस हृदय मे से (अज्ञानता का ) अँधेरा और दुःख कलेश दूर हो जाता है । जैसे बारात दुल्हे के साथ ही सुंदर लगती है, वैसे ही जीव स्त्री के गुण तभी अच्छे लगते हैं जब वो प्रभु-पति हृदय में बसा हो । जिस जीव स्त्री ने अपने जीवन को प्रभु की सिफत सलाह से सुंदर बना लिया है, उस ने इस की कदर समझ की ।प्रभु को अपने हृदय में बसा लिया है। उस का प्रभु पति से मिलाप हो जाता है, (लोक परलोक में ) उस को शोभा भी मिलती है, एक रस आत्मिक आनंद का दाता प्रभु उस के हृदय में प्रकट हो जाता है । जिस प्रभु ने यह जगत पैदा किया है वो ही इस की संभाल करता है, उस ने इस को माया की भागा दौड़ मे लगाया हुआ है। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh. ) ਗੱਜ-ਵੱਜ ਕੇ ਫਤਹਿ ਬੁਲਾਓ ਜੀ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।