Skip to main content
AMRITVELE DA HUKAMNAMA SRI DARBAR SAHIB SRI AMRITSAR, ANG 633, 17-Sep-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ Sorat'h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives - all are attached to wealth. When they see a poor man, they all forsake his company and run away. ||1|| ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧। ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Popular posts from this blog
Comments